ਪੰਜਾਬ ‘ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ।ਹੁਣ ਕੀਰਤਪੁਰ ਸਾਹਿਬ ਸਹਿਬ ਮਾਸਕ ਵੰਡਣ ਪਹੁੰਚੇ ਬੀਜੇਪੀ ਆਗੂ ਜਤਿੰਦਰ ਸਿੰਘ ਅਠਵਾਲ ਦਾ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ ਅਤੇ ਬੀਜੇਪੀ ਮੁਰਦਾਬਾਦ ਦੇ ਨਾਅਰੇ ਲਗਾਏ ਗਏ । ਰੂਪਨਗਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਜਤਿੰਦਰ ਸਿੰਘ ਅਠਵਾਲ । ਜਿੰਨਾ ਦਾ ਅੱਜ ਕੀਰਤਪੁਰ ਸਾਹਿਬ ਪਹੁੰਚਣ ‘ਤੇ ਅੱਡ-ਅੱਡ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਤਿੰਦਰ ਸਿੰਘ ਅਠਵਾਲ ਸਿਰਫ਼ ਤਾਂ ਸਿਰਫ਼ ਆਪਣੀ ਪਾਰਟੀ ਦੀ ਸ਼ਾਖ਼ਾ ਬਚਾਉਣ ਲਈ ਇਕ ਡਰਾਮੇ ਤਹਿਤ ਮਾਸਕ ਵੰਡਣ ਕੀਰਤਪੁਰ ਸਾਹਿਬ ਪਹੁੰਚੇ ਸਨ, ਜਿਸ ਦਾ ਉਨ੍ਹਾਂ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਜ਼ਿਲ੍ਹਾ ਰੂਪਨਗਰ ਦੇ ਅੰਦਰ ਕਿਸੇ ਵੀ ਭਾਰਤੀ ਜਨਤਾ ਪਾਰਟੀ ਦੇ ਆਗੂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਸਮਾਗਮ ਕਰਨ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਉਹ ਇਥੇ ਸ਼ੀਤਲਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਵਾਸਤੇ ਆਏ ਸਨ ਪਰ ਜੋ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਵੱਲੋਂ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਰਮਨਾਕ ਹੈ। ਇਹ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਉਤੇ ਜਾਣ ਤੋਂ ਰੋਕਣਾ ਲੋਕਤੰਤਰ ਵਿਚ ਨਹੀਂ ਲਿਿਖਆ ਗਿਆ।