ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ।ਜਿੱਥੇ ਹਰ ਸਾਲ ਉਨਾਂ੍ਹ ਨੇ ਦੇ ਜਨਮ ਦਿਹਾੜੇ ਪੰਜਾਬ ਦੇ ਹਜ਼ਾਰਾਂ ਸਿੱਖ ਦਰਸ਼ਨਾਂ ਲਈ ਜਾਂਦੇ ਹਨ।ਇਸਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ‘ਚ ਭੇਜਿਆ ਜਾਵੇਗਾ।
ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਕੋਲੋਾਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ‘ਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 25 ਅਗਸਤ 2021 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਭੇਜ ਸਕਦੇ ਹਨ।ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।