ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ‘ਚ ਸਜਾਇਆ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁੰਦਰ ਪਾਲਕੀ ਸਾਹਿਬ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਸ਼ਹਿਰ ਦੇ ਬਾਹਰ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਪੰਨ ਹੋਵੇਗਾ।
ਦੂਜੇ ਪਾਸੇ ਐਸਜੀਪੀਸੀ ਨੇ ਨਗਰ ਕੀਰਤਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਤਾਇਨਾਤ ਕੀਤੀ ਗਈ ਹੈ।ਕੱਲ੍ਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਹੈ ਸ੍ਰੀ ਹਰਿਮੰਦਰ ਸਾਹਿਬ ‘ਚ ਸੁੰਦਰ ਫੁੱਲ ਸਜਾਏ ਜਾਣਗੇ ਅਤੇ ਦੇਰ ਸ਼ਾਮ ਆਤਿਸ਼ਬਾਜੀ ਵੀ ਕੀਤੀ ਜਾਵੇਗੀ।ਦੇਸ਼-ਵਿਦੇਸ਼ ਤੋਂ ਸੰਗਤ ਗੁਰਪੂਰਬ ‘ਤੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਹੈ।