ਅੰਮ੍ਰਿਤਸਰ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮ੍ਰਿਤਕ ਦੇਹ ਦਾ ਅੱਜ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਵਿੱਚ ਕਈ ਅਹਿਮ ਗੱਲਾਂ ਸਾਹਮਣੇ ਆਇਆ ਹਨ, ਪਰ ਉਸ ਦੀ ਸ਼ਿਨਾਖ਼ਤ ਨਹੀਂ ਹੋ ਸਕੀ ਹੈ।
ਹੁਣ ਡਾਕਟਰਾਂ ਵੱਲੋਂ ਮ੍ਰਿਤਕ ਦੀ ਉਂਗਲੀ ਕੱਟ ਕੇ ਰੱਖੀ ਗਈ ਤਾਂ ਜੋ ਬਾਇਓਮੈਟਰਿਕ ਜ਼ਰੀਏ ਉਸ ਦੀ ਪਛਾਣ ਕੀਤੀ ਜਾ ਸਕੇ ਅਤੇ ਇਸ ਨਾਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੇਗੀ ਕਿ ਉਹ ਕਿੱਥੋਂ ਦਾ ਸੀ, ਕਿਸ ਕੋਲ ਰਹਿੰਦਾ ਸੀ ਅਤੇ ਕਿਸ ਨੇ ਭੇਜਿਆ ਇਹ ਸਾਰੀ ਚੇਨ ਖੁੱਲ੍ਹ ਸਕੇਗੀ।
ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਇਕ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ।