ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿਖੇਧੀ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਘਟਨਾ ਨੂੰ ਕਿਸੇ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਜਾ ਰਿਹਾ ਹੈ ਕਿਉਂਕਿ 3-4 ਦਿਨ ਪਹਿਲਾਂ ਗੁਟਕਾ ਸਾਹਿਬ ਦੇ ਪੰਨੇ ਪਾੜ ਕੇ ਉਥੇ ਹੀ ਦਰਬਾਰ ਸਾਹਿਬ ਦੀ ਪਵਿੱਤਰ ਸਰੋਵਰ ਵਿਚ ਸੁੱਟ ਦਿੱਤੇ ਗਏ ਸਨ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ |
ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੱਲ੍ਹ ਅੰਮ੍ਰਿਤਸਰ ‘ਚ ਅਜਿਹਾ ਹੋਇਆ ਅਤੇ ਫਿਰ ਅੱਜ ਕਪੂਰਥਲਾ ‘ਚ ਬੇਅਦਬੀ ਹੋਈ। ਸਿੱਖ ਪੰਥ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ, ਖਾਸ ਕਰਕੇ ਜੋ ਦਰਬਾਰ ਸਾਹਿਬ ਵਿੱਚ ਹੋਇਆ ਹੈ।
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸਦਾ ਪਤਾ ਲਗਾਉਣਾ ਚਾਹੀਦਾ ਕਿ ਕਿਹੜੀਆਂ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ‘ਚ ਲੱਗੀਆਂ ਹੋਈਆਂ ਹਨ, ਜਦੋਂ ਵੋਟਾਂ ਆਉਂਦੀਆਂ ਹਨ ਉਦੋਂ ਪੰਜਾਬ ‘ਚ ਮਾਹੌਲ਼ ਖਰਾਬ ਕਰਨ ਲਈ ਤਾਕਤਾਂ ਸ਼ੁਰੂ ਹੋ ਜਾਂਦੀਆਂ ਹਨ।ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਨੂੰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਜੋ ਦੋਸ਼ੀ ਹੈ ਉਸਦਾ ਪਤਾ ਲਗਾਇਆ ਜਾਵੇ ਕਿਉਂਕਿ ਜੇਕਰ ਦਰਬਾਰ ਸਾਹਿਬ ‘ਚ ਕੁਝ ਅਜਿਹਾ ਹੋ ਸਕਦਾ ਹੈ ਤਾਂ ਜ਼ਰੂਰ ਇਸਦੇ ਪਿੱਛੇ ਕੋਈ ਵੱਡੀ ਤਾਕਤ ਹੈ।