ਵੱਡੀ ਖ਼ਬਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਿਲ ਹੋ ਗਏ। ਸ਼ਾਮਿਲ ਹੋਣ ਵਾਲਿਆਂ ‘ਚ ਭਾਜਪਾ ਦੇ ਪੰਜਾਬ ਵਪਾਰ ਸੈਲ ਦੇ ਸੂਬਾ ਕੋਆਰਡੀਨੇਟ ਅਤੇ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਭਾਜਪਾ ਯੂਵਾ ਮੋਰਚਾ ਸੰਗਰੂਰ ਦੇ ਉਪ ਪ੍ਰਧਾਨ ਸੰਦੀਪ ਗਰਗ, ਵਪਾਰ ਮੰਡਲ ਧੂਰੀ ਦੇ ਉਪ ਪ੍ਰਧਾਨ ਸੁਮੀਤ ਗੋਇਲ, ਅਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨ ਗਰਗ, ਹਾਰਡਵੇਅਰ ਅਤੇ ਪੇਂਟ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੰਦੀਪ ਗੋਇਲ ਅਤੇ ਹਨੂੰਮਾਨ ਮੰਦਰ ਧੂਰੀ ਦੇ ਉਪ ਪ੍ਰਧਾਨ ਰਜਨੀਸ਼ ਗਰਗ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ ‘ਆਪ’ ‘ਚ ਸ਼ਾਮਿਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਿਰੇ ਦੀ ਇਮਾਨਦਾਰ ਅਤੇ ਦੇਸ਼ ਨੂੰ ਲੋਕਾਂ ਦੀ ਪਾਰਟੀ ਹੈ। ਪੰਜਾਬ ਅਤੇ ਦਿੱਲੀ ਵਿਚਲੀਆਂ ‘ਆਪ’ ਦੀਆਂ ਸਰਕਾਰਾਂ ਨੇ ਆਮ ਘਰਾਂ ਦੇ ਮੁੰਡੇ ਕੁੜੀਆਂ , ਨੂੰ ਹੀ ਮੌਕਾ ਦਿੱਤਾ ਹੈ , ਜਿਸ ਕਰਕੇ
ਸਮਾਜ ਦੇ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਰਹੇ ਹਨ।