ਸੰਗਰੂਰ ਉਪ ਚੋਣ ਦੇ ਮੱਦੇਨਜ਼ਰ 23 ਜੂਨ ਪਈਆਂ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ।
ਬਰੜਵਾਲ ਧੂਰੀ ਵਿਖੇ ਸਿਆਸੀ ਪਾਰਟੀ ਵਰਕਰ ਆਪਣੀਆਂ ਡਿਊਟੀਆਂ ਤੇ ਪਹੁੰਚ ਰਹੇ ਹਨ ਅਤੇ ਇਸ ਸਮੇਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ( ਅ) ਦੇ ਸਮਰਥਕ ਵੱਡੀ ਗਿਣਤੀ ‘ਚ ਵਿਖਾਈ ਦੇ ਰਹੇ ਹਨ।
ਇਹ ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਛੱਡੀ ਸੀ ,
ਭਗਵੰਤ ਮਾਨ ਸੰਗਰੂਰ ਤੋਂ 2019 ਵਿੱਚ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਸਨ। 2022 ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।
ਹਾਲਾਂਕਿ ਉਹ ਦੋ ਵਾਰ ਇਸ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਹਨ।
ਇਥੇ ਇਹ ਜਿਕਰਯੋਗ ਹੈ ਕਿ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਨ।
- ਗੁਰਮੇਲ ਸਿੰਘ (ਆਮ ਆਦਮੀ ਪਾਰਟੀ)
- ਕਮਲਦੀਪ ਕੌਰ ਰਾਜੋਆਣਾ (ਸ਼੍ਰੋਮਣੀ ਅਕਾਲੀ ਦਲ, ਬਾਦਲ, ਬੀਐੱਸਪੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਸਾਂਝੀ ਉਮੀਦਵਾਰ)
- ਦਲਵੀਰ ਗੋਲਡੀ (ਕਾਂਗਰਸ)
- ਕੇਵਲ ਸਿੰਘ ਢਿੱਲੋਂ (ਭਾਜਪਾ)
- (ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ)ਸਿਮਰਨਜੀਤ ਸਿੰਘ ਮਾਨ