ਕਿਸਾਨ ਅੰਦੋਲਨ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਦੀ ਮੀਟਿੰਗ ‘ਚ ਅਹਿਮ ਫੈਸਲਾ ਲਿਆ।ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ 11 ਦਸੰਬਰ ਨੂੰ ਢੋਲ ਨਗਾੜਿਆਂ ਨਾਲ ਆਪਣੇ ਘਰ ਵਾਪਸੀ ਕਰ ਰਹੇ ਹਨ।ਇਸ ਦੇ ਨਾਲ ਹੀ ਕਿਸਾਨਾਂ ਨੂੰ ਕੇਂਦਰ ਵਲੋਂ ਅਧਿਕਾਰਿਕ ਚਿੱਠੀ ਪ੍ਰਾਪਤ ਹੋ ਚੁੱਕੀ ਹੈ।ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ ਅੰਦੋਲਨ ਦੀ ਵਾਪਸੀ ਦਾ ਜੋ ਫੈਸਲਾ ਲਿਆ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਇਸਦਾ ਸਵਾਗਤ ਕਰਦੀ ਹੈ।
ਕੇਂਦਰ ਸਰਕਾਰ ਅਤੇ ਭਾਜਪਾ ਸਦਾ ਕਿਸਾਨਾਂ ਦੀ ਭਲਾਈ ਲਈ ਪ੍ਰਤੀਬੰਧ ਹੈ।ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੇ ਆਪਣੇ ਸੰਬੋਧਨ ‘ਚ ਕਿਹਾ ਸੀ ਕਿ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਗਏ ਸਨ, ਪਰ ਕੁਝ ਕਿਸਾਨ ਵੀਰਾਂ ਨੂੰ ਅਸੀਂ ਸਮਝਾ ਨਹੀਂ ਸਕੇ।ਇਸ ਲਈ ਦੇਸ਼ ਹਿੱਤ ‘ਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਂਦਾ ਹੈ।
ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਸੰਵੇਦਨਾ ਦੇ ਨਾਲ ਕਿਸਾਨਾਂ ਦੀ ਦੂਜੀਆਂ ਮੰਗਾਂ ਨੂੰ ਵੀ ਸਵੀਕਾਰ ਕਰ ਲਿਆ ਹੈ, ਭਾਜਪਾ ਇਸਦੇ ਲਈ ਕੇਂਦਰ ਸਰਕਾਰ ਨੂੰ ਧੰਨਵਾਦ ਪ੍ਰਗਟ ਕਰਦੀ ਹੈ।ਇਸ ਫੈਸਲੇ ਨਾਲ ਪੰਜਾਬ ‘ਚ ਅਮਨ ਸ਼ਾਂਤੀ ਅਤੇ ਭਾਈਚਾਰੇ ਨੂੰ ਸ਼ਕਤੀ ਮਿਲੇਗੀ।ਉਨ੍ਹਾਂ ਨੇ ਕਿਹਾ ਕਿ ਜੋ ਤਾਕਤ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀ ਸੀ ਉਨਾਂ੍ਹ ਦੀ ਹਾਰ ਹੋਈ ਹੈ।ਭਾਜਪਾ ਸਦਾ ਕਿਸਾਨਾਂ ਦੇ ਹਿੱਤਾਂ ‘ਚ ਸੀ, ਹੈ ਅਤੇ ਉਨਾਂ੍ਹ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।