ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨ ਇਕ ਬਿਆਨ ਦਿੱਤਾ ਸੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ “ਜਿੱਤ” ਉਨ੍ਹਾਂ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉਹਨਾਂ ਨੂੰ ਜਿੱਥੇ ਵੀ ਬੁਲਾਉਂਦੇ ਹਨ, ਉਹ ਮੁਲਾਕਾਤ ਕਰਨ ਲਈ “ਨੰਗੇ ਪੈਰੀਂ” ਜਾਣਗੇ। ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜੱਥੇਬੰਦੀਆਂ ਦੀ ਇਕ ਯੂਨੀਅਨ ਹੈ।
ਪਿਛਲੇ 8 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਪ੍ਰਦਰਸ਼ਨ ਕਰ ਰਹੇ ਹਨ | ਸਿੱਧੂ ਨੇ ਕਿਹਾ ਕਿ ਮੈਂ ਪਿਛਲੇ ਇੱਕ ਸਾਲ ਤੋਂ ਕਿਸਾਨ ਅੰਦੋਲਨ ਨੂੰ ਪਵਿੱਤਰ ਕਹਿ ਰਿਹਾ ਹਾਂ।
ਸਿੱਧੂ ਨੇ ਕਿਹਾ ਕਿ ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਸਾਡੀ ਸਰਕਾਰ ਉਨ੍ਹਾਂ ਦੀ ਵੱਡੀ ਮਦਦ ਕਿਵੇਂ ਕਰ ਸਕਦੀ ਹੈ। ਵੇਖੋ, ਪਿਛਲੇ 25 ਸਾਲਾਂ ਤੋਂ ਵੱਧ ਰਹੀ ਮਹਿੰਗਾਈ, ਘੱਟ ਰਹੀ ਪੈਦਾਵਾਰ ਅਤੇ ਆਮਦਨੀ ਨੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕੀਤਾ ਹੈ। ਸਾਡਾ ਇਰਾਦਾ ਹੈ ਕਿ ਇਸ ਸਮਾਜਿਕ ਲਹਿਰ ਨੂੰ ਇੱਕ ਆਰਥਿਕ ਸ਼ਕਤੀ ਵਿੱਚ ਬਦਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਮੈਨੂੰ ਬੁਲਾਉਣਗੇ ਹੈ, ਮੈਂ ਉਸ ਦੇ ਆਸ਼ੀਰਵਾਦ ਲੈਣ ਲਈ ਨੰਗੇ ਪੈਰ ਜਾਵਾਂਗਾ।’
ਇਸ ਮੌਕੇ ਸਿੱਧੂ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਬਿਜਲੀ ਦੀ ਕੀਮਤਾਂ ਅਤੇ ਨਸ਼ਿਆਂ ਦੇ ਖ਼ਤਰੇ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਗੁਰੂ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਇਨਸਾਫ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੇ ਨਾਵਾਂ ਬਾਰੇ ਜਾਣਨਾ ਚਾਹੁੰਦੇ ਹਨ।