ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਅੱਜ ਭਾਜਪਾ ਦੇ ਫਗਵਾੜਾ ਤੋਂ ਉਮੀਦਵਾਰ ਵਿਜੇ ਸਾਂਪਲਾ ਰਾਹੀਂ ਸਿੱਖ ਵਫ਼ਦ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹੋਏ ਤੁਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਇਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ‘ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।