ਹਰਸਿਮਰਤ ਬਾਦਲ ਦੇ ਵੱਲੋਂ ਟਵੀਟ ਕਰ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ | ਉਸ ਨੇ ਟਵੀਟ ਦੇ ਵਿੱਚ ਲਿਖਿਆ ਹੈ ਕਿ ਹੁਣ ਜਦੋਂ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ ਤਾਂ ਮੈਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਮੰਗ ਕਰਦੀ ਹਾਂ ਜੋ ਕਿ ਪਿਛਲੇ 16 ਮਹੀਨਿਆਂ ਤੋਂ ਬੰਦ ਹੈ | ਇਸ ਦੌਰਾਨ ਉਸ ਨੇ ਸਵਾਲ ਕੀਤਾ ਕਿ ਸਿੱਖ ਕੌਮ ਖ਼ਿਲਾਫ਼ ਇਹ ਪੱਖਪਾਤ ਕਿਉਂ ?
ਹਰਸਿਮਰਤ ਬਾਦਲ ਨੇ ਹਰ ਵਾਰ ਦੀ ਤਰਾਂ ਕੈਪਟਨ ਤੇ ਤੰਜ ਵੀ ਕੱਸੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਤੇ ਪੈਰਵੀ ਕਰਨੀ ਚਾਹੀਦੀ ਹੈ ਜੋ ਕਿ ਆਪਣੀ ਕੁਰਸੀ ਬਚਾਉਣ ਵਿੱਚ ਰੁੱਝੇ ਹੋਏ ਹਨ |ਇਸ ਤੋਂ ਪਹਿਲਾ ਬੀਬੀ ਜਗੀਰ ਕੌਰ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ |