ਹਰਿਆਣਾ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ।ਉਨਾਂ੍ਹ ਨੇ ਲਾਠੀਚਾਰਜ ਲਈ ਬੀਜੇਪੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਸਾਨ ਵਿਰੋਧੀ ਦੱਸਿਆ।ਉਨਾਂ੍ਹ ਨੇ ਲਾਠੀਚਾਰਜ ‘ਚ ਜਖਮੀ ਕਿਸਾਨਾਂ ਅਤੇ ਖੂਨ ਨਾਲ ਲੱਥਪਥ ਇੱਕ ਕਿਸਾਨ ਦੀ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ, ”ਫਿਰ ਖੂਨ ਵਹਾਇਆ ਹੈ ਕਿਸਾਨ ਦਾ, ਸ਼ਰਮ ਨਾਲ ਸਿਰ ਝੁਕਾਇਆ ਹਿੰਦੁਸਤਾਨ ਦਾ!”
फिर ख़ून बहाया है किसान का,
शर्म से सर झुकाया हिंदुस्तान का!#FarmersProtest #किसान_विरोधी_भाजपा pic.twitter.com/stVlnVFcgQ— Rahul Gandhi (@RahulGandhi) August 28, 2021
ਹਰਿਆਣਾ ਦੇ ਕਰਨਾਲ ਵਿੱਚ ਪੁਲੀਸ ਨੇ ਅੱਜ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ’ ਤੇ ਲਾਠੀਚਾਰਜ ਕੀਤਾ। ਦਰਅਸਲ, ਕਰਨਾਲ ਵਿੱਚ ਭਾਜਪਾ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਵਿਧਾਇਕ ਅਤੇ ਮੰਤਰੀ ਓਪੀ ਧਨਖੜ ਪਹੁੰਚੇ ਹੋਏ ਸਨ। ਦੂਜੇ ਪਾਸੇ ਕਿਸਾਨ ਬਸਤਰ ਟੋਲ ਪਲਾਜ਼ਾ ‘ਤੇ ਇਕੱਠੇ ਹੋਏ ਅਤੇ ਮੀਟਿੰਗ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਈ। ਜਿਸ ਤੋਂ ਬਾਅਦ ਵਿਰੋਧ ਕਰ ਰਹੇ ਕਿਸਾਨਾਂ ‘ਤੇ ਟੋਲ ਪਲਾਜ਼ਾ’ ਤੇ ਲਾਠੀਚਾਰਜ ਕੀਤਾ ਗਿਆ ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਹੀ ਭਾਜਪਾ ਦੀ ਬੈਠਕ ਦੇ ਵਿਰੋਧ ਦਾ ਐਲਾਨ ਕੀਤਾ ਸੀ। ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਸਨ। ਬੈਰੀਕੇਡ ਲਗਾਏ ਗਏ ਅਤੇ ਕਰਨਾਲ ਨੂੰ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਬਸਤਰ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।