ਕਾਂਗਰਸ ਦੇ ਉਤਰਾਖੰਡ ਦੇ ਪ੍ਰਚਾਰ ਇੰਚਾਰਜ ਹਰੀਸ਼ ਰਾਵਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਇੱਕ ਦਲਿਤ ਨੂੰ ਰਾਜ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਵੇਖਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਪਾਰਟੀ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੰਮ ਕਰੇਗੀ। ਪਾਰਟੀ ਪਰਿਵਰਤਨ ਯਾਤਰਾ ਦੌਰਾਨ ਹਰਿਦੁਆਰ ਜ਼ਿਲ੍ਹੇ ਦੇ ਲਕਸ਼ਰ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਵਤ ਨੇ ਕਿਹਾ ਕਿ ਕਾਂਗਰਸ ਨੇ ਇੱਕ ਦਲਿਤ ਨੂੰ ਮੁੱਖ ਮੰਤਰੀ ਨਿਯੁਕਤ ਕਰਕੇ ਪੰਜਾਬ ਵਿੱਚ ਇਤਿਹਾਸ ਸਿਰਜਿਆ ਹੈ।
ਰਾਵਤ ਨੇ ਕਿਹਾ, ਕਾਂਗਰਸ ਨੇ ਪਾਥੀਆਂ ਪੱਥਣ ਵਾਲੀ ਔਰਤ ਦੇ ਬੇਟੇ ਨੂੰ ਮੁੱਖ ਮੰਤਰੀ ਬਣਾ ਕੇ ਨਾ ਸਿਰਫ ਪੰਜਾਬ ਬਲਕਿ ਪੂਰੇ ਉੱਤਰੀ ਭਾਰਤ ਵਿੱਚ ਇਤਿਹਾਸ ਸਿਰਜਿਆ ਹੈ। ਪੰਜਾਬ ਕਾਂਗਰਸ ਦੇ ਏਆਈਸੀਸੀ ਇੰਚਾਰਜ, ਰਾਵਤ ਨੇ ਕਿਹਾ, “ਸਾਡੇ ਸਾਰਿਆਂ ਦੀਆਂ ਅੱਖਾਂ ਵਿੱਚ ਹੰਝੂ ਸਨ ਜਦੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਇੱਕ ਪ੍ਰੈਸ ਕਾਨਫਰੰਸ ਵਿੱਚ ਆਪਣੇ ਗਰੀਬ ਪਰਿਵਾਰ ਬਾਰੇ ਬੋਲ ਰਹੇ ਸਨ।
ਉਨ੍ਹਾਂ ਨੇ ਇੱਕ ਦਲਿਤ ਦੇ ਬੇਟੇ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਮਿਸਾਲ ਇਤਿਹਾਸ ਵਿੱਚ ਬਹੁਤ ਘੱਟ ਦੇਖਣ ਨੂੰ ਮਿਲੀ ਹੈ ਜਦੋਂ ਅਜਿਹੀ ਮਿਸਾਲ ਕਾਇਮ ਕੀਤੀ ਗਈ ਹੋਵੇ। ਰਾਵਤ ਨੇ ਕਿਹਾ, ਮੈਂ ਭਗਵਾਨ ਅਤੇ ਮਾਂ ਗੰਗਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਮੈਨੂੰ ਆਪਣੇ ਜੀਵਨ ਕਾਲ ਵਿੱਚ ਇੱਕ ਦਲਿਤ ਦੇ ਬੇਟੇ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਦੇਖਣ ਦਾ ਮੌਕਾ ਮਿਲੇ। ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੰਮ ਕਰਾਂਗੇ |