ਕਾਂਗਰਸ ਦੇ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ |ਇੱਕ ਪਾਸੇ ਸਿੱਧੂ ਚੰਡੀਗੜ੍ਹ ਪਹੁੰਚ ਕੇ ਸਾਰੇ ਕਾਂਗਰਸੀ ਵਿਧਾਇਕ ਤੇ ਮੰਚਰੀਆਂ ਨਾਲ ਮੁਲਾਕਾਤ ਕਰ ਰਹੇ ਹਨ ਦੂਜੇ ਪਾਸੇ ਹਰੀਸ਼ ਰਾਵਤ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਮੁੱਖ ਮੰਤਰੀ ਨੂੰ ਮਨਾਉਣ ਪਹੁੰਚੇ ਜਿੱਥੇ ਹਰੀਸ਼ ਰਾਵਤ ਨੇ ਕੈਪਟਨ ਨਾਲ ਲੰਚ ਮੀਟਿੰਗ ਕੀਤੀ ਹੈ| ਜਿਸ ਤੋਂ ਬਾਅਦ ਹਰੀਸ਼ ਰਾਵਤ ਨੇ ਮੀਡੀਆ ਸਾਹਮਣੇ ਕਿਹਾ ਕਿ ਕੈਪਟਨ ਦਾ ਬਿਆਨ ਹੈ ਕਿ ਹਾਈਕਮਾਨ ਦਾ ਹਰ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ | ਇਸ ਤੋਂ ਇਲਾਵਾ ਹਰੀਸ਼ ਰਾਵਤ ਨੇ ਮੀਡੀਆ ਸਾਹਮਣੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ |ਹਾਲਾਕਿ ਨਵਜੋਤ ਸਿੱਧੂ ਦੀ ਪ੍ਰਧਾਨਗੀ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ ਪਰ ਇਨ੍ਹਾਂ ਤਸਵੀਰਾ ਅਤੇ ਮੁਲਾਕਾਤ ਤੋਂ ਪਤਾ ਲੱਗ ਰਿਹਾ ਹੈ ਕਿ ਨਵਜੋਤ ਸਿੱਧੂ ਖੁਸ਼ ਹਨ |








