ਬੰਬੇ ਹਾਈ ਕੋਰਟ ਨੇ ਅੱਜ ਅਭਿਨੇਤਰੀ ਕੰਗਨਾ ਰਣੌਤ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿੱਚ ਗੀਤਕਾਰ ਜਾਵੇਦ ਅਖਤਰ ਦੀ ਸ਼ਿਕਾਇਤ ’ਤੇ ਉਸ ਵਿਰੁੱਧ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਦੀ ਜੱਜ ਰੇਵਤੀ ਮੋਹਿਤ ਡੇਰੇ ਨੇ 1 ਸਤੰਬਰ ਨੂੰ ਰਣੌਤ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ ਸੀ। ਉਨ੍ਹਾਂ ਨੇ ਅੱਜ ਕਿਹਾ ਕਿ ਪਟੀਸ਼ਨ ਖਾਰਜ ਕਰ ਦਿੱਤੀ ਹੈ।