ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਵਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਅਤੇ ਅੰਗਦ ਸਿੰਘ ਸੈਣੀ ਪੀੜਤ ਕਿਸਾਨ ਪਰਿਵਾਰ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਲਈ ਰਵਾਨਾ ਹੋਏ ਹਨ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਹਵਾਈ ਅੱਡੇ ਅਤੇ ਹੈਲੀਕਾਪਟਰ ਦੀ ਪਹੁੰਚ ‘ਤੇ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਰੰਧਾਵਾ ਹੋਰ ਵਿਧਾਇਕਾਂ ਦੇ ਨਾਲ ਸੜਕ ਰਾਹੀਂ ਚਲੇ ਗਏ ਸਨ।