ਟੋਕੀਓ ਉਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ 4 ਦਹਾਕਿਆਂ ਪਿੱਛੋਂ ਉਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ।ਦੱਸ ਦੇਈਏ ਕਿ ਟੀਮ ਇੰਡੀਆ ਨੇ ਅਖੀਰੀ ਗੋਲਡ ਮੈਡਲ 1980 ‘ਚ ਮਾਸਕੋ ‘ਚ ਜਿੱਤਿਆ ਸੀ।ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਦੀ ਇਸ ਵੱਡੀ ਜਿੱਤ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਕੀ ਟੀਮ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਦੇਵੇਗੀ।ਦੱਸ ਦੇਈਏ ਕਿ ਇਹ ਜਾਣਕਾਰੀ ਇੱਕ ਟਵੀਟ ‘ਚ ਸਾਂਝੀ ਕੀਤੀ ਹੈ।