ਕਿਸਾਨ ਅੰਦੋਲਨ ਲਗਭਗ 7 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਜਾਰੀ ਹੈ | ਸੰਸਦ ਸੈਸ਼ਨ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਜੰਤਰ-ਮੰਤਰ ’ਤੇ ਕਿਸਾਨ ਸੰਸਦ ਚਲਾਏ ਜਾਣ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ।ਦਿੱਲੀ ’ਚ ਕਿਸਾਨ ਜਥੇਬੰਦੀਆਂ ਵਲੋਂ ਜੰਤਰ-ਮੰਤਰ ’ਤੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਤੋਮਰ ਨੂੰ ਜਦੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੰਸਦ ਇਕ ਹੀ ਹੁੰਦੀ ਹੈ ਜਿਸ ਨੂੰ ਲੋਕ ਚੁਣਦੇ ਹਨ। ਯੂਨੀਅਨ ਦੇ ਲੋਕ ਅਜਿਹੀਆਂ ਗੱਲਾਂ ਕਰ ਰਹੇ ਹਨ ਅਤੇ ਅੰਦੋਲਨ ਕਰ ਰਹੇ ਹਨ ਉਹ ਬੇਕਾਰ ਹੈ। ਕਿਸਾਨ ਜਥੇਬੰਦੀਆਂ ਦੀ ਸੰਸਦ ਬੇਤੁਕੀ ਹੈ। ਅਸੀਂ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਾਂ ਕਿ ਕਿਸਾਨ ਜਥੇਬੰਦੀਆਂ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਦਾ ਰਾਹ ਅਪਣਾਉਣ। ਸਰਕਾਰ ਹਰ ਤਰ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ।ਮੈਂ ਕਿਸਾਨ ਜਥੇਬੰਦੀਆਂ ਨੂੰ ਮੁੜ ਕਹਿਣਾ ਚਾਹੁੰਦਾ ਹਾਂ ਕਿ ਉਹ ਗੱਲਬਾਤ ਲਈ ਅੱਗੇ ਆਉਣ।
संसद तो एक ही होती है, जिसे जनता चुनकर भेजती है। जो यूनियन के लोग ऐसी बातें कर रहे हैं और आंदोलन कर रहे हैं वह निरर्थक है। हमने कई बार उनसे कहा कि आंदोलन का रास्ता छोड़कर वार्ता का रास्ता अपनाना चाहिए: 'किसान संसद' पर म. प्र. के ग्वालियर में केंद्रीय कृषि मंत्री नरेंद्र सिंह तोमर pic.twitter.com/vklcqD7ZmD
— ANI_HindiNews (@AHindinews) July 24, 2021
ਤੋਮਰ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਬਿਨਾਂ ਸ਼ਰਤ ਗੱਲਬਾਤ ਦੇ ਬਿਆਨ ’ਤੇ ਕਿਹਾ ਕਿ ਅਸੀਂ ਪਹਿਲਾਂ ਵੀ ਕਹਿ ਚੁੱਕੇ ਹਾਂ ਅਤੇ ਹੁਣ ਮੁੜ ਕਹਿ ਰਹੇ ਹਾਂ ਕਿ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ। ਅੰਦੋਲਨ ਸਮੱਸਿਆ ਦਾ ਹੱਲ ਨਹੀਂ। ਦੱਸਣਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਚਲਾ ਰਹੇ ਹਨ। 22 ਜੁਲਾਈ ਨੂੰ ਕਿਸਾਨ ਸੰਸਦ ਸ਼ੁਰੂ ਹੋਈ ਅਤੇ ਇਹ 9 ਅਗਸਤ ਤੱਕ ਚਲੇਗੀ, ਜਿਸ ‘ਚ ਰੋਜ਼ਾਨਾ 200 ਕਿਸਾਨ ਬੱਸਾਂ ਵਿਚ ਸਵਾਰ ਹੋ ਕੇ ਪੁਲਸ ਦੀ ਨਿਗਰਾਨੀ ‘ਚ ਪ੍ਰਦਰਸ਼ਨ ਕਰਨਗੇ।