ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਰੁੱਧ ਸੋਸ਼ਲ ਮੀਡੀਆ ‘ਤੇ ਅਪਸ਼ਬਦ ਬੋਲਣ ਵਾਲੇ ਨੇਤਾ ਅਨਿਲ ਅਰੋੜਾ ਦੇ ਵਿਰੁੱਧ ਲੁਧਿਆਣਾ ਪੁਲਿਸ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ।ਅਰੋੜਾ ਦੇ ਬਾਰੇ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਆਰੋਪੀ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ ਵੱਖ ਸਿੱਖ ਸੰਗਠਨਾਂ ਨੇ ਸਮਰਾਲਾ ਚੌਂਕ ‘ਤੇ ਧਰਨਾ ਲਗਾਇਆ ਹੋਇਆ ਹੈ।ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਆਰੋਪੀ ਦੀ ਗ੍ਰਿਫਤਾਰੀ ਨਹੀਂ ਹੋਈ ਤਾਂ ਪ੍ਰਦਰਸ਼ਨ ਹੋਰ ਤੇਜ ਕਰਾਂਗੇ।