ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ।
ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੇਜਰੀਵਾਲ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੇਜਰੀਵਾਲ ਨੇ ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਿੱਤੇ ਹਨ? ਜੇਕਰ ਸੀਐਮ ਚੰਨੀ ਮੈਨੂੰ ਫ਼ੋਨ ਕਰਦੇ ਹਨ ਤਾਂ ਮੈਂ ਔਰਤਾਂ ਨਾਲ ਜੁੜੇ ਡੇਟਾ ਨਾਲ ਮਿਲਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਔਰਤਾਂ ਦੇ ਮੁੱਦਿਆਂ ‘ਤੇ ਮੈਂ ਆਉਣ ਵਾਲੀਆਂ ਚੋਣਾਂ ‘ਚ ਚੋਣ ਪ੍ਰਚਾਰ ਕਰਾਂਗੀ।