ਸ਼੍ਰੋਮਣੀ ਅਕਾਲੀ ਸੰਯੁਕਤ ਨੇ ਅੱਜ ਇਕ ਹੋਰ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ। ਦੋਆਬਾ ਖੇਤਰ ਦੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਸਰਦਾਰ ਦੇਸਰਾਜ ਸਿੰਘ ਧੁੱਗਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਸ਼੍ਰੋਮਣੀ ਅਕਾਲੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 13 ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਸੰਯੁਕਤ ਨੇ ਆਪਣੇ 12 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।