ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਬਲਾਤਕਾਰ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਇਕ ਹਫਤੇ ਲਈ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਬੈਂਸ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ। ਦੱਸ ਦੇਈਏ ਕਿ ਲੁਧਿਆਣਾ ਦੀ ਇੱਕ ਅਦਾਲਤ ਨੇ ਬੈਂਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ,
ਜਿਸ ਦੇ ਖਿਲਾਫ ਉਨ੍ਹਾਂ ਨੇ ਅਦਾਲਤ ਦੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ। ਵਿਧਾਇਕ ‘ਤੇ 44 ਸਾਲਾ ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ।