ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਹੁਣ ਤੱਕ ਕਈ ਵੱਡੇ ਐਲਾਨ ਕੀਤੇ ਗਏ ਹਨ। ਇਸ ਵਿਚਾਲੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਪੁਲਿਸ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਚੋਣ ਵਾਅਦੇ ਮੁਤਾਬਿਕ ਆਮ ਆਦਮੀ ਪਾਰਟੀ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਜ਼ਿਲ੍ਹਾ ਪਠਾਨਕੋਟ ‘ਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਪੁਲਿਸ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਏਗੀ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਉਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ।