‘ਆਪ’ ਵਲੋਂ ਸੱਤਾ ‘ਚ ਆਉਣ ਲਈ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਤੇ ਦਾਅਵੇ ਕੀਤੇ ਸਨ।ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵੀ ਇਕ ਵਾਅਦਾ ਕੀਤਾ ਸੀ।ਜਿਸ ‘ਚ ‘ਆਪ’ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।
ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੱਡਾ ਬਿਆਨ ਦਿੱਤਾਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ।ਬਲਜੀਤ ਕੌਰ ਦਾ ਕਹਿਣਾ ਹੈ ਕਿ 1-2 ਮਹੀਨਿਆਂ ‘ਚ ਮਾਨ ਸਰਕਾਰ ਵਲੋਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਸੂਬੇ ‘ਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ।ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ।ਅਸੀਂ ਆਪਣੀ ਦੂਜੀ ਗਾਰੰਟੀ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ।ਹੁਣ ਦੇਖਣਾ ਇਹ ਹੋਵੇਗਾ ਕਿ ਇਹ ਵਾਅਦਾ ਪੰਜਾਬ ਸਰਕਾਰ ਕਦੋਂ ਤੇ ਕਿਵੇਂ ਪੂਰਾ ਕਰਦੀ ਹੈ।