ਕੋਰੋਨਾ ਦੇ ਕਹਿਰ ਦੁਨੀਆਂ ਭਰ ਵਿਚ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਨੇ ਉਧਰ ਮੌਤਾਂ ਦੀ ਗੱਲ ਕਰੀਏ ਤਾਂ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਵੀ ਰਫਤਾਰ ਫੜ ਰਿਹਾ ਹੈ |ਇਸ ਵਿਚਾਲੇ ਕੋਰੋਨਾ ਮਾਮਲਿਆਂ ਨੂੰ ਵਧਦੇ ਵੇਖ ਕੇ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਨਾਂ ਤੇ 1 ਹੋਰ ਮਹੀਨੇ ਲਈ ਰੋਕ ਵਧਾ ਦਿੱਤੀ ਹੈ। ਇਸ ਦਾ ਐਲਾਨ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਕੀਤਾ ਹੈ। ਦੱਸ ਦੇਈਏ ਕਿ (India) ਭਾਰਤ ਅਤੇ ਪਾਕਿਸਤਾਨ ਤੋਂ ਪਹਿਲਾਂ 30 ਦਿਨਾਂ ਦੀ ਉਡਾਨਾਂ ‘ਤੇ ਪਾਬੰਦੀ ਜੋ ਸ਼ਨੀਵਾਰ ਯਾਨੀ ਅੱਜ ਖਤਮ ਹੋਣ ਵਾਲੀ ਸੀ, ਨੂੰ ਹੁਣ 21 ਜੂਨ ਤੱਕ ਵਧਾ ਦਿੱਤਾ ਗਿਆ ਹੈ।ਕੈਨੇਡਾ ਦੀ ਹਫਤਾਵਾਰੀ ਪਬਲਿਕ ਹੈਲਥ ਏਜੰਸੀ ਦੀ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਨੇ ਅਸਲ ਪਾਬੰਦੀ ਦੀ ਮਿਆਦ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਇਸ ਵਾਧੇ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ, “ਭਾਰਤ ਅਤੇ ਪਾਕਿਸਤਾਨ ਤੋਂ ਸਿੱਧੀ ਵਪਾਰਕ ਅਤੇ ਨਿੱਜੀ ਯਾਤਰੀ ਉਡਾਨਾਂ ਨੂੰ ਕਨੇਡਾ ਆਉਣ ਦੀ ਇਜਾਜ਼ਤ ਨਹੀਂ ਹੋਏਗੀ। ਅਲਘਾਬਰਾ ਨੇ ਅੱਗੇ ਕਿਹਾ ਕਿ ” ਪਾਬੰਦੀਆਂ ਲਾਉਣ ਮਗਰੋਂ ਅੰਤਰਰਾਸ਼ਟਰੀ ਉਡਾਣਾਂ (flights) ਰਾਹੀਂ ਪੌਜ਼ੇਟਿਵ ਕੇਸਾਂ ਦੀ ਗਿਣਤੀ ਵਿੱਚ ਮਹੱਤਪੂਰਨ ਗਿਰਾਵਟ ਆਈ ਹੈ।”