Dr. Inderbir Singh Nijhar: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਂਸੀਪਲ ਸਾਲਿਡ ਵੇਸਟ ਡੰਪ ਸਾਈਟ ਧੂਰੀ ਅਤੇ ਭਵਾਨੀਗੜ੍ਹ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਕਰਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ ਤਕਰੀਬਨ 1.50 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਹੈ ਕਿ ਨਗਰ ਕੌਂਸਲ, ਧੂਰੀ ਲਈ ਸਵੀਪਿੰਗ ਮਸ਼ੀਨ (ਡੀਜ਼ਲ ਆਪਰੇਟਡ) ਦੀ ਸਪਲਾਈ ਲਈ ਤਕਰੀਬਨ 30 ਲੱਖ ਰੁਪਏ ਅਤੇ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ (Sangrur) ਦੀ ਮਿਉਸੀਪਲ ਡੰਪ ਸਾਈਟ ਵਿੱਖੇ ਵਿਰਾਸਤੀ ਰਹਿੰਦ-ਖੂੰਹਦ ਦੀ ਬਾਇਓ-ਰੀਮੀਡੀਏਸ਼ਨ ਕਰਨ ਲਈ ਕ੍ਰਮਵਾਰ 72.50 ਲੱਖ ਅਤੇ 49.98 ਲੱਖ ਰੁਪਏ ਖਰਚ ਕੀਤੇ ਜਾਣਗੇ। ਡਾ.ਨਿੱਝਰ ਨੇ ਅੱਗੇ ਕਿਹਾ ਕਿ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਵਿਖੇ ਕੀਤੇ ਜਾਣ ਵਾਲੇ ਇਹਨਾਂ ਕਾਰਜਾਂ ਦਾ ਏਰੀਏ ਦੀ ਵੱਡੀ ਅਬਾਦੀ ਨੂੰ ਨਾ ਕੇਵਲ ਲਾਭ ਪਹੁੰਚੇਗਾ ਸਗੋਂ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਬਚਾਇਆ ਜਾ ਸਕੇਗਾ।
Local Government Minister @NijjarDr, said that the Punjab government has decided to spend approximately ₹1.50 crore for the bio-remediation of legacy waste at the municipal solid waste dump sites in Dhuri and Bhawanigarh, Sangrur, as well as for the supply of sweeping machine. pic.twitter.com/zRBFC2W2gc
— Government of Punjab (@PunjabGovtIndia) May 23, 2023
ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕਰਨ ਦੀ ਜਰੂਰਤ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h