ਸ਼ੁੱਕਰਵਾਰ, ਮਾਰਚ 13, 2026 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

1 ਸਤੰਬਰ ਤੋਂ ਪਹਿਲੀ ਵਾਰ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ : CM ਮਾਨ

1 ਸਤੰਬਰ ਤੋਂ ਪਹਿਲੀ ਵਾਰ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ : CM ਮਾਨ

by propunjabtv
ਅਗਸਤ 12, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਸਦਕਾ 1 ਸਤੰਬਰ ਤੋਂ ਸੂਬੇ ਦੇ ਕੁੱਲ 74 ਲੱਖ ਪਰਿਵਾਰਾਂ ‘ਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। ਅੱਜ ਇੱਥੇ 66 ਕੇ.ਵੀ. ਬੁਟਾਰੀ-ਬਿਆਸ ਲਾਈਨ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਸਮਾਜ ਦੇ ਹਰ ਵਰਗ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ। ਇਸ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਕਾਰਨ ਸਤੰਬਰ ਦੇ ਮਹੀਨੇ ਵਿੱਚ ਕੁੱਲ 74 ਲੱਖ ਪਰਿਵਾਰਾਂ ‘ਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਠੰਡ ਦੇ ਮੌਸਮ ‘ਚ ਘਰਾਂ ਵਿੱਚ ਬਿਜਲੀ ਦੀ ਖਪਤ ਵੀ ਘਟ ਜਾਂਦੀ ਹੈ, ਜਿਸ ਕਰਕੇ ਨਵੰਬਰ ਤੇ ਦਸੰਬਰ ਦਾ ਜਿਹੜਾ ਬਿੱਲ ਜਨਵਰੀ ਮਹੀਨੇ ਵਿੱਚ ਆਵੇਗਾ, ਉਸ ਨਾਲ ਲਗਭਗ 68 ਲੱਖ ਪਰਿਵਾਰਾਂ ਦਾ ਜ਼ੀਰੋ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਕਰੀਬ 90 ਫ਼ੀਸਦੀ ਹੋਵੇਗਾ।

ਸੀ.ਐੱਮ. ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਨਿਰਵਿਘਨ ਅਤੇ ਵਾਧੂ ਬਿਜਲੀ ਮਿਲ ਰਹੀ ਹੈ। ਇਸ ਵਾਰ ਨਾ ਤਾਂ ਕਿਸਾਨਾਂ ਲਈ ਕੋਈ ਬਿਜਲੀ ਕੱਟ ਲੱਗਾ ਤੇ ਨਾ ਹੀ ਆਮ ਲੋਕਾਂ ਲਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਈ ਪਹਿਲਕਦਮੀਆਂ ਕਰ ਰਹੀ ਹੈ। ਸਰਹੱਦੀ ਜ਼ਿਲ੍ਹਿਆਂ ਦੇ 70 ਪਿੰਡਾਂ ਨੂੰ ਨਿਰੰਤਰ ਬਿਜਲੀ ਦੇਣ ਲਈ ਇਸ ਮਹੱਤਵਪੂਰਨ ਲਾਈਨ ਦਾ ਕੰਮ ਪਿਛਲੇ ਇਕ ਦਹਾਕੇ ਤੋਂ ਲਟਕ ਰਿਹਾ ਸੀ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਅਧਿਕਾਰੀਆਂ ਨੂੰ ਅਜਿਹੇ ਸਾਰੇ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰੇ ਕਰਨ ਦੇ ਆਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ‘ਤੇ ਕੁੱਲ 4.40 ਕਰੋੜ ਰੁਪਏ ਖਰਚ ਆਏ ਹਨ। ਇਸ ਨਾਲ 2 ਲੱਖ ਤੋਂ ਵੱਧ ਖਪਤਕਾਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਤੋਂ ਬਿਜਲੀ ਕੱਟਾਂ ਜਾਂ ਓਵਰਲੋਡਿੰਗ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮਾਨ ਨੇ ਕਿਹਾ ਕਿ 4 ਪਾਵਰ ਸਟੇਸ਼ਨ 66 ਕੇ.ਵੀ. ਲਿੱਦੜ, 66 ਕੇ.ਵੀ. ਬਿਆਸ, 66 ਕੇ.ਵੀ. ਬੁਟਾਲਾ ਅਤੇ 66 ਕੇ.ਵੀ. ਸਠਿਆਲਾ ਇਸ ਪ੍ਰਾਜੈਕਟ ਨਾਲ ਜੁੜੇ ਹੋਏ ਹਨ।

 

 

Tags: cm mannelectricity billzero
Share202Tweet126Share51

Related Posts

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026
Load More

Recent News

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.