ਸ਼ਨੀਵਾਰ, ਮਾਰਚ 14, 2026 06:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ, 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਵਿਜੈ ਇੰਦਰ ਸਿੰਗਲਾ

by propunjabtv
ਸਤੰਬਰ 7, 2021
in ਪੰਜਾਬ
0

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 616 ਸਕੂਲਾਂ ਵਿੱਚ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕਰਨ ਨਾਲ ਸਕੂਲਾਂ ਦੇ ਸਟਾਫ ‘ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਪ੍ਰਿੰਸੀਪਲ ਵੱਲੋਂ ਇੱਕੋ ਸਮੇਂ ’ਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਸਕਣਗੀਆਂ।

ਬ੍ਰੌਡਕਾਸਟਿੰਗ ਸਿਸਟਮ ਅਤੇ ਇਸ ਦੇ ਲਾਭਾਂ ਬਾਰੇ ਦੱਸਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਸਿਸਟਮ ਦੀ ਕੀਮਤ ਲਗਭਗ 25,000 ਰੁਪਏ ਹੋਵੇਗੀ, ਜਿਸ ਵਿੱਚ ਇੱਕ ਐਂਪਲੀਫਾਇਰ, ਇੱਕ ਮਾਈਕ, ਇੱਕ ਚੋਣਵਾਂ ਕਲਾਸਰੂਮ ਮਲਟੀ-ਸਵਿਚ, ਸਪੀਕਰ ਅਤੇ ਲੋੜੀਂਦੀ ਤਾਰ ਆਦਿ ਚੀਜ਼ਾਂ ਸ਼ਾਮਲ ਹੋਣਗੀਆਂ। ਉਨਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਦੇ ਕਮਰੇ ਵਿੱਚ ਐਂਪਲੀਫਾਇਰ, ਮਾਈਕ ਅਤੇ ਚੋਣਵੇਂ ਸਵਿੱਚਬੋਰਡ ਲਗਾਏ ਜਾਣਗੇ ਅਤੇ ਸਮੇਂ-ਸਮੇਂ ਤੇ ਨਿਰਦੇਸ਼ਾਂ ਪ੍ਰਸਾਰਣ ਕਰਨ ਲਈ ਹਰੇਕ ਕਲਾਸਰੂਮ ਵਿੱਚ ਇੱਕ ਸਪੀਕਰ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਨਾਲ ਪ੍ਰਿੰਸੀਪਲ ਮਿੰਟਾਂ ’ਚ ਪੂਰੇ ਸਕੂਲ ਵਿੱਚ ਲੋੜੀਂਦਾ ਸੁਨੇਹਾ ਜਾਂ ਹਦਾਇਤ ਪ੍ਰਸਾਰਿਤ ਕਰ ਸਕਣਗੇ ਜਿਸ ਨਾਲ ਸਟਾਫ ਦੇ ਸਮੇਂ ਦੀ ਬੱਚਤ ਹੋਵੇਗੀ। ਉਨਾਂ ਅੱਗੇ ਕਿਹਾ ਕਿ ਚੋਣਵੇਂ ਸਵਿੱਚਬੋਰਡ ਬ੍ਰੌਡਕਾਸਟਰ ਨੂੰ ਸੰਦੇਸ਼ ਜਾਂ ਨਿਰਦੇਸ਼ ਭੇਜਣ ਸਮੇਂ ਕੋਈ ਇੱਕ ਜਾਂ ਚੁਣਵੇਂ ਕਲਾਸਰੂਮਾਂ ‘ਚ ਵੀ ਸੁਨੇਹਾ ਪ੍ਰਸਾਰਿਤ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਬ੍ਰੌਡਕਾਸਟਿੰਗ ਸਿਸਟਮ ਦੀ ਲਗਾਉਣ ਤੋਂ ਬਾਅਦ ਸਕੂਲ ਦੇ ਸਟਾਫ ਤੋਂ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ, ਲੋੜੀਂਦੀਆਂ ਸੋਧਾਂ ਅਤੇ ਕਾਰਜਕੁਸ਼ਲਤਾ ’ਤੇ ਪਏ ਪ੍ਰਭਾਵਾਂ ਬਾਰੇ ਫੀਡ-ਬੈਕ ਲਿਆ ਜਾਵੇਗਾ। ਉਨਾਂ ਕਿਹਾ ਕਿ ਫੀਡਬੈਕ ਦਾ ਮੁਲਾਂਕਣ ਕਰਨ ਉਪਰੰਤ ਹੀ ਸਿੱਖਿਆ ਵਿਭਾਗ ਸਾਰੇ ਸਰਕਾਰੀ ਸਕੂਲਾਂ ਵਿੱਚ ਇਸ ਪ੍ਰਣਾਲੀ ਦੀ ਸਥਾਪਨਾ ਬਾਰੇ ਫੈਸਲਾ ਲਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਨਾਲ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਦੇ ਸਹਿਯੋਗ ਅਤੇ ਸਖਤ ਮਿਹਨਤ ਸਦਕਾ ਪੰਜਾਬ ਲਈ ਦੇਸ਼ ਵਿੱਚੋਂ ਸਿਖ਼ਰਲਾ ਸਥਾਨ ਹਾਸਲ ਕਰਨਾ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: broadcasting system in governmentpunjab govtschools
Share200Tweet125Share50

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.