ਪੰਜਾਬ ‘ਚ ਲੰਬੇ ਸਮੇਂ ਤੋਂ ਇਹ ਸੁਣਨ ‘ਚ ਆ ਰਿਹਾ ਸੀ ਕਿ ਬੁਢਾਪਾ ਪੈਨਸ਼ਨ ਦੇ ਵਿੱਚ ਵਾਧਾ ਕੀਤਾ ਜਾਵੇਗਾ |ਜਿਸ ਬਾਰੇ ਹੁਣ ਲੰਬੇ ਸਮੇਂ ਤੋਂ ਬਾਅਦ ਐਲਾਨ ਕੀਤਾ ਗਿਆ ਹੈ | ਬਜ਼ੁਰਗ ਲੋਕਾਂ ਲਈ ਇੱਕ ਰਾਹਤ ਭਰੀ ਖਬਰ ਵੀ ਹੈ | ਮਨਪ੍ਰੀਤ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਮਾਰਚ ਮਹੀਨੇ ‘ਚ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ‘ਚ ਕੀਤਾ ਗਿਆ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਸੀ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਆਜ਼ਾਦੀ ਘੁਟਾਲੀਆਂ ਦੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਹੈ। ਇਹ ਵਾਧਾ 7500 ਤੋਂ 9400 ਤੱਕ ਕੀਤਾ ਗਿਆ ਹੈ।
ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ ਕਿਉਂਕਿ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਇਸ ਬਜਟ ਦੇ ਵਿੱਚ ਕਾਂਗਰਸ ਸਰਕਾਰ ਵਲੋਂ ਮਹਿਲਾਵਾਂ ਦੇ ਲਈ ਵੀ ਕਈ ਐਲਾਨ ਕੀਤੇ ਗਏ ਸਨ। ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਸ।