ਅੰਮ੍ਰਿਤਸਰ, ਹਰਿਮੰਦਰ ਸਾਹਿਬ ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਲਈ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਲਜ਼ਮਾਂ ਦਾ ਪਿੱਛਾ ਕਰਕੇ ਦਿੱਲੀ ਪੁੱਜੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਫਿਲਹਾਲ ਦੋਸ਼ੀਆਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
			
		    









