ਟੀ -20 ਵਿਸ਼ਵ ਕੱਪ 2021 ਦੇ ਸੁਪਰ -12 ਸਟੇਜ ਵਿੱਚ, ਪਾਕਿਸਤਾਨ ਨੇ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਕਪਤਾਨ ਵਿਰਾਟ ਕੋਹਲੀ ਦੇ ਅਰਧ ਸੈਂਕੜੇ ਦੀ ਬਦੌਲਤ ਪਾਕਿਸਤਾਨ ਦੇ ਸਾਹਮਣੇ 152 ਦੌੜਾਂ ਦਾ ਟੀਚਾ ਰੱਖਿਆ। ਪਾਕਿਸਤਾਨ ਨੇ ਕਪਤਾਨ ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਦੇ ਅਰਧ ਸੈਂਕੜਿਆਂ ਦੀ ਬਦੌਲਤ 17.5 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਵਿਸ਼ਵ ਕੱਪ ਦੇ ਇਤਿਹਾਸ (ਵਨਡੇ ਅਤੇ ਟੀ -20) ਵਿੱਚ ਭਾਰਤ ਉੱਤੇ ਪਾਕਿਸਤਾਨ ਦੀ ਇਹ ਪਹਿਲੀ ਜਿੱਤ ਹੈ।
ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਨੇ ਸਾਵਧਾਨੀ ਨਾਲ ਟੀਮ ਦੀ ਸ਼ੁਰੂਆਤ ਕੀਤੀ। ਦੋਵਾਂ ਖਿਡਾਰੀਆਂ ਨੇ ਪਾਵਰਪਲੇ ‘ਚ 43 ਦੌੜਾਂ ਜੋੜੀਆਂ। ਨੌਵੇਂ ਓਵਰ ਵਿੱਚ ਬਾਬਰ ਆਜ਼ਮ ਨੇ ਜਡੇਜਾ ਦੀ ਗੇਂਦ ’ਤੇ ਛੱਕਾ ਮਾਰ ਕੇ ਦੌੜਾਂ ਦੀ ਰਫ਼ਤਾਰ ਵਧਾਉਣੀ ਸ਼ੁਰੂ ਕਰ ਦਿੱਤੀ। 13ਵੇਂ ਓਵਰ ਵਿੱਚ, ਬਾਬਰ ਨੇ ਵਰੁਣ ਚੱਕਰਵਰਤੀ ਦੀ ਗੇਂਦ ਉੱਤੇ ਛੱਕਾ ਜੜ ਕੇ ਟੀ-20 ਅੰਤਰਰਾਸ਼ਟਰੀ ਵਿੱਚ ਆਪਣਾ 21ਵਾਂ ਅਰਧ ਸੈਂਕੜਾ ਬਣਾਇਆ।
ਰਿਜ਼ਵਾਨ ਨੇ ਵੀ ਕਪਤਾਨ ਦੀ ਭੂਮਿਕਾ ਨਿਭਾਉਂਦੇ ਹੋਏ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਬਾਬਰ ਨੇ 52 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ ਅਜੇਤੂ 68 ਦੌੜਾਂ ਦੀ ਪਾਰੀ ਖੇਡੀ। ਰਿਜ਼ਵਾਨ 55 ਗੇਂਦਾਂ ‘ਤੇ 6 ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ ਅਜੇਤੂ 79 ਦੌੜਾਂ ਬਣਾ ਕੇ ਰਿਹਾ।