ਪੰਜਾਬ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੀ ‘ਆਪ’ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਅੱਜ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਇਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 10 ਚੁਣੇ ਹੋਏ ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ। ਦੱਸ ਦੇਈਏ ਕਿ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅੱਜ ਦੁਪਹਿਰ 2 ਵਜੇ ਪੰਜਾਬ ਦੀ ਪਹਿਲੀ ਕੈਬਨਿਟ ਮੀਟਿੰਗ ਵੀ ਹੋਵੇਗੀ।
ਇਨ੍ਹਾਂ 10 ਮੰਤਰੀਆਂ ਨੇ ਚੁੱਕੀ ਸਹੁੰ
ਹਰਪਾਲ ਚੀਮਾ (ਦਿੜਬਾ)
ਡਾ. ਬਲਜੀਤ ਕੌਰ (ਮਲੋਟ)
ਹਰਭਜਨ ਸਿੰਘ ਈਟੀਓ (ਜੰਡਿਆਲਾ)
ਡਾ. ਵਿਜੇ ਸਿੰਘ (ਮਨਸਾ)
ਲਾਲ ਚੰਦ ਕਟਾਰੁਚਕ (ਭੋਆ)
ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ)
ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ)
ਲਾਲਜੀਤ ਸਿੰਘ ਭੁੱਲਰ (ਪੱਟੀ)
ਬ੍ਰਹਮ ਸ਼ੰਕਰ (ਹੁਸ਼ਿਆਰਪੁਰ)
ਹਰਜੋਤ ਸਿੰਘ ਬੈਂਸ (ਅਨੰਦਪੁਰ ਸਾਹਿਬ)
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਭਾਵ ਬੁੱਧਵਾਰ ਨੂੰ ਆਪ ਦੇ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ ਸੀ।ਦੂਜੇ ਪਾਸੇ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਸੀਐੱਮ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੇ ਲਈ ਸਹੁੰ ਚੁੱਕੀ ਸੀ।