ਸ਼ਨੀਵਾਰ, ਜੂਨ 13, 2026 05:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਆਪ’ ਦੇ ਹੱਕ ‘ਚ ਫ਼ਤਵਾ ਜਾਰੀ ਕਰ ਚੁੱਕੇ ਹਨ ਪੰਜਾਬ ਦੇ ਲੋਕ, 10 ਮਾਰਚ ਨੂੰ ਐਲਾਨ ਹੋਣਾ ਬਾਕੀ: ਚੀਮਾ

by propunjabtv
ਮਾਰਚ 6, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ 10 ਮਾਰਚ ਨੂੰ ਸਿਰਫ਼ ਐਲਾਨ ਹੋਣਾ ਬਾਕੀ ਹੈ। ‘ਆਪ’ ਆਗੂ ਨੇ ਇਹ ਪ੍ਰਤੀਕਿਰਿਆ ਰਜਿੰਦਰ ਕੌਰ ਭੱਠਲ ਵੱਲੋਂ ਕਾਂਗਰਸ ਦੇ ਆਮ ਆਦਮੀ ਪਾਰਟੀ ਨਾਲ ਗੱਠਬੰਧਨ ਕਰਨ ਦੇ ਬਿਆਨ ‘ਤੇ ਦਿੱਤੀ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਕੀਤਾ ਹੈ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਨ ਜਾ ਰਹੀ ਹੈ। ਇਸ ਕਰਕੇ ਸਿਆਸੀ ਗੱਠਬੰਧਨ ਉਨ੍ਹਾਂ ਦਾ ਏਜੰਡਾ ਨਹੀਂ ਸਗੋਂ ‘ਆਪ’ ਇਸ ਵੇਲੇ ਪੰਜਾਬ ਦੇ ਵਿਕਾਸ ਲਈ ਰਣਨੀਤੀ ਤਿਆਰ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਹਮੇਸ਼ਾ ਰਾਜਨੀਤਕ ਜੋੜ ਘਟਾਓ ਵਿੱਚ ਹੀ ਪਈਆਂ ਰਹਿੰਦੀਆਂ ਹਨ ਅਤੇ ਆਮ ਲੋਕਾਂ ਤੋਂ ਬਹੁਤ ਦੂਰ ਹੁੰਦੀਆਂ ਹਨ ਪਰ ਇੱਥੇ ਹੀ ਆਮ ਆਦਮੀ ਪਾਰਟੀ ਇਨ੍ਹਾਂ ਨਾਲੋਂ ਵੱਖਰੀ ਹੈ।

‘ਆਪ’ ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦੇ ਬਿਆਨਾਂ ਤੋਂ ਸਾਫ ਝਲਕਦਾ ਹੈ ਕਿ ਉਹਨਾਂ ਨੇ (ਬਾਦਲ-ਭਾਜਪਾ) ਨੇ ਮੰਨ ਲਿਆ ਹੈ ਕਿ ਉਹਨਾਂ ਦੀ ਪੰਜਾਬ ਵਿਚ ਸਰਕਾਰ ਨਹੀਂ ਬਣ ਰਹੀ ਅਤੇ ਉਹ ਆਪਸੀ ਗੱਠਜੋੜ ਅਤੇ ਜੋੜ ਤੋੜ ਬਾਰੇ ਬਿਆਨਬਾਜੀ ਅਤੇ ਸਗੂਫੇਬਾਜੀ ਕਰ ਰਹੇ ਹਨ। ਇਥੋਂ ਤੱਕ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਆਪਣੇ ਤਾਜਾ ਬਿਆਨ ਵਿਚ ਜਿੰਨਾਂ ਚਾਰ ਰਾਜਾਂ ਅੰਦਰ ਭਾਜਪਾ ਦੀ ਸਰਕਾਰ ਦੇ ਦਾਅਵੇ ਕੀਤੇ ਹਨ। ਉਹਨਾਂ ਵਿਚ ਪੰਜਾਬ ਸ਼ਾਮਲ ਨਹੀਂ ਹੈ। ਇਸੇ ਤਰਾਂ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਆਪਣੇ ਤਾਜਾ ਬਿਆਨ ਰਾਹੀਂ ਮੰਨ ਲਿਆ ਹੈ ਕਿ ਪੰਜਾਬ ਅੰਦਰ ਕਾਂਗਰਸ ਨੂੰ ਬਹੁਮਤ ਨਹੀਂ ਮਿਲ ਰਿਹਾ ਅਤੇ ਉਹ ਆਮ ਆਦਮੀ ਪਾਰਟੀ ਨਾਲ ਸਰਕਾਰ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਮਹਿਲਾ ਆਗੂ ਰਜਿਦਰ ਕੌਰ ਭੱਠਲ ਦਾ ਸਨਮਾਨ ਕਰਦੇ ਹਨ ਪਰ ਉਹਨਾਂ (ਭੱਠਲ) ਵੱਲੋਂ ਗੱਠਜੋੜ ਕਰਨ ਬਾਰੇ ਕੀਤੀ ਬਿਆਨਬਾਜੀ ਉੱਤੇ ਟਿੱਪਣੀ ਨਹੀਂ ਕਰਨਗੇ ਕਿਉਂਕਿ ਇਸਦਾ ਜਵਾਬ ਪੰਜਾਬ ਦੇ ਲੋਕਾਂ ਨੇ 10 ਮਾਰਚ ਨੂੰ ਖੁਦ ਹੀ ਦੇ ਦੇਣਾ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੇ ਇੱਕ ਚੰਗੇ ਰਾਜਨੀਤਕ ਬਦਲਾਅ ਲਈ ਵੋਟ ਦਿੱਤਾ ਹੈ ਅਤੇ ਪੰਜਾਬ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੇ ਫ਼ਤਵੇ ਅਨੁਸਾਰ ਹੀ ਕੰਮ ਕਰੇਗੀ।

 

Tags: aapfatwaharpal cheemaMarch10
Share198Tweet124Share50

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.