ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸ ਦਿਨੋਂ ਦਿਨ ਵੱਧ ਰਹੇ ਹਨ। ਜੇਕਰ ਗੱਲ ਕਰੀਏ ਤਾਂ ਐਕਟਿਵ ਕੇਸ ਵੱਧ ਕੇ 153 ਹੋ ਗਏ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰ ਦਿੱਤੀ ਹੈ। ਸ਼ਨੀਵਾਰ ਨੂੰ 12,333 ਨਮੂਨੇ ਲੈ ਕੇ 10,345 ਟੈਸਟ ਕੀਤੇ ਗਏ। ਚਿੰਤਾ ਦੀ ਗੱਲ ਹੈ ਕਿ ਹੁਣ ਲਾਈਫ ਸੇਵਿੰਗ ਸਪੋਰਟ ‘ਤੇ ਮਰੀਜ਼ ਵੀ ਵੱਧ ਰਹੇ ਹਨ। ਸ਼ਨੀਵਾਰ ਨੂੰ ਇਕ ਹੋਰ ਮਰੀਜ਼ ਨੂੰ ਆਕਸੀਜਨ ਸਪੋਰਟ ‘ਤੇ ਰੱਖਣਾ ਪਿਆ।
ਹੁਣ ਪੰਜਾਬ ‘ਚ 24 ਘੰਟਿਆਂ ਵਿੱਚ ਕੋਰੋਨਾ ਦੇ 15 ਪਾਜ਼ੇਟਿਵ ਮਰੀਜ਼ ਪਾਏ ਗਏ ਹਨ ਅਤੇ ਜਿਸ ਵਿੱਚ ਸਭ ਤੋਂ ਵੱਧ 3 ਮਰੀਜ਼ ਜਲੰਧਰ ਵਿੱਚ ਪਾਏ ਗਏ ਹਨ । ਅੰਮ੍ਰਿਤਸਰ, ਫਰੀਦਕੋਟ, ਲੁਧਿਆਣਾ ਅਤੇ ਮੁਹਾਲੀ ਵਿੱਚ 2-2 ਮਰੀਜ਼ ਆਏ ਹਨ। ਫ਼ਿਰੋਜ਼ਪੁਰ, ਗੁਰਦਾਸਪੁਰ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ 1-1 ਮਰੀਜ਼ ਪਾਇਆ ਗਿਆ ਹੈ।
ਜੇਕਰ ਗੱਲ ਕਰੀਏ ਤਾਂ ਅਪ੍ਰੈਲ ਮਹੀਨੇ ‘ਚ ਹੁਣ ਤੱਕ 308 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 254 ਮਰੀਜ਼ ਠੀਕ ਹੋ ਕੇ ਘਰ ਚਲੇ ਗਏ ਹਨ। ਇਸ ਦੌਰਾਨ 2 ਮਰੀਜ਼ਾਂ ਦੀ ਵੀ ਮੌਤ ਹੋ ਗਈ। ਅਪ੍ਰੈਲ ਮਹੀਨੇ ਦੇ 23 ਦਿਨਾਂ ‘ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਲੱਖ 6 ਹਜ਼ਾਰ 677 ਸੈਂਪਲ ਲਏ ਹਨ।ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ਕਾਬੂ ਕੀਤੀ ਗਈ ਹੈ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਹਾਲਾਂਕਿ, ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਜਨਤਕ ਥਾਵਾਂ ‘ਤੇ ਜਾਂਦੇ ਹੋ ਤਾਂ ਮਾਸਕ ਪਾਓ।