ਮੁਕਤਸਰ ਦੇ ਪਿੰਡ ਰਣਜੀਤਗੜ੍ਹ ‘ਚ ਪਤੀ-ਪਤਨੀ ਦੇ ਝਗੜੇ ‘ਚ ਪਿਤਾ ਨੇ ਆਪਣੀ ਹੀ 10 ਮਹੀਨੇ ਦੀ ਬੱਚੀ ਨੂੰ ਫਰਸ਼ ‘ਤੇ ਸੁੱਟ ਦਿੱਤਾ, ਬੱਚੀ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਖ਼ਬਰ ਸਾਮਣੇ ਆਈ ਹੈ। ਜਾਣਕਾਰੀ ਮੁਤਾਬਿਕ ਪਤਨੀ ਨਾਲ ਝਗੜਾ ਕਰ ਰਹੇ ਪਤੀ ਨੇ ਗੁੱਸੇ ‘ਚ ਆ ਕੇ ਆਪਣੀ 10 ਮਹੀਨੇ ਦੀ ਬੱਚੀ ਨੂੰ ਫ਼ਰਸ਼ ‘ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਜੋ ਅੰਬਾਲਾ ਵਿੱਚ ਫ਼ੌਜ ਵਿੱਚ ਸਿਪਾਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਉਕਤ ਫੌਜੀ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਜਗਸੀਰ ਸਿੰਘ ਨੇ ਦੱਸਿਆ ਕਿ ਸਿਪਾਹੀ ਸਤਨਾਮ ਸਿੰਘ ਜੋ ਕਿ ਅੰਬਾਲਾ ਵਿੱਚ ਫੌਜ ਵਿੱਚ ਸਿਪਾਹੀ ਹੈ, ਦਾ ਵਿਆਹ ਡੇਢ ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਲੱਖੋਕੇ ਬਹਿਰਾਮ ਨਾਲ ਹੋਇਆ ਸੀ।
ਬੱਚੀ ਦਾ ਨਾਂ ਰਹਿਮਤ ਸੀ । ਬੀਤੇ ਦਿਨ ਅਮਨਦੀਪ ਕੌਰ ਦਾ ਪਿਤਾ ਜਸਵਿੰਦਰ ਸਿੰਘ ਆਪਣੀ ਲੜਕੀ ਅਤੇ ਉਸਦੀ ਲੜਕੀ ਨੂੰ ਉਸਦੇ ਸਹੁਰੇ ਘਰ ਮਿਲਣ ਆਇਆ ਸੀ। ਇਸ ਦੌਰਾਨ ਦੋਵਾਂ ‘ਚ ਫਿਰ ਝੜਪ ਹੋ ਗਈ।
ਫੌਜੀ ਸਤਨਾਮ ਸਿੰਘ ਦੇ ਪਿਤਾ ਸੁਖਚੈਨ ਸਿੰਘ ਅਤੇ ਮਾਤਾ ਸਵਰਨਜੀਤ ਕੌਰ ਨੇ ਦੱਸਿਆ ਕਿ ਦੋਵਾਂ ਵਿਚਾਲੇ ਲੜਾਈ ਦਾ ਕਾਰਨ ਇਹ ਬੱਚੀ ਹੈ, ਜਿਸ ‘ਤੇ ਸਤਨਾਮ ਸਿੰਘ ਨੇ ਲੜਕੀ ਅਮਨਦੀਪ ਕੌਰ ਤੋਂ ਖੋਹ ਕੇ ਉਸ ਨੂੰ ਫਰਸ਼ ‘ਤੇ ਸੁੱਟ ਦਿੱਤਾ, ਜਿਸ ਤੋਂ ਬਾਅਦ ਉਹ ਲੜਕੀ ਨੂੰ ਪ੍ਰਾਈਵੇਟ ਹਸਪਤਾਲ ‘ਚ ਲੈ ਗਿਆ। ਪਰ ਡਾਕਟਰਾਂ ਨੇ ਉਸਨੂੰ ਜਵਾਬ ਦੇ ਦਿੱਤਾ। ਇਸ ਦੌਰਾਨ ਸਿਪਾਹੀ ਅਤੇ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਏ।
ਇਸ ਤੋਂ ਬਾਅਦ ਬੱਚੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸਤਨਾਮ ਸਿੰਘ ਅਤੇ ਉਸ ਦੀ ਮਾਂ ਸਵਰਨ ਕੌਰ ਅਤੇ ਪਿਤਾ ਸੁਖਚੈਨ ਸਿੰਘ ਖ਼ਿਲਾਫ਼ ਧਾਰਾ 302, 34 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ।