ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ‘ਆਪ’ ਸਰਕਾਰ ਦੀ ਨੀਂਦ ਉੱਡ ਗਈ ਹੈ। ਪਿਛਲੇ ਇੱਕ ਹਫ਼ਤੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਹ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਐਸਐਸਪੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ।
ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ pic.twitter.com/RSQbRzitKS
— Bhagwant Mann (@BhagwantMann) May 9, 2022
ਮਾਨ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕਰਨ ਜਾ ਰਹੀ ਹੈ। ਜਿਸ ਵਿੱਚ ਪੰਜਾਬ ਪੁਲਿਸ ਵਿੱਚ ਖਾਸ ਕਰਕੇ ਹੇਠਲੇ ਪੱਧਰ ‘ਤੇ ਵੱਡੇ ਫੇਰਬਦਲ ਹੋ ਸਕਦੇ ਹਨ। ਹੁਣ ਤੱਕ ਸਰਕਾਰ ਵੱਡੇ ਅਫਸਰਾਂ ਦੀਆਂ ਬਦਲੀਆਂ ਕਰਦੀ ਸੀ। ਉਂਜ ‘ਆਪ’ ਸਰਕਾਰ ਪੁਲੀਸ ਸਟੇਸ਼ਨ ਅਤੇ ਚੌਕੀ ਪੱਧਰ ’ਤੇ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਕੀਤੀ ਜਾਵੇਗੀ।
ਪੰਜਾਬ ਦੀ ‘ਆਪ’ ਸਰਕਾਰ ਨੇ ਨਸ਼ਿਆਂ ਨੂੰ ਲੈ ਕੇ ਕੋਈ ਵੱਡਾ ਕਦਮ ਨਹੀਂ ਚੁੱਕਿਆ। ਇਸ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੰਵਰ ਸੰਧੂ ਨੇ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਸੀ ਕਿ ਪੰਜਾਬ ‘ਚ 5 ਦਿਨਾਂ ‘ਚ ਨਸ਼ੇ ਦੀ ਓਵਰਡੋਜ਼ ਕਾਰਨ 5 ਮੌਤਾਂ ਹੋ ਚੁੱਕੀਆਂ ਹਨ।