ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ‘ਚ ਇਸ ਵਾਇਰਸ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਕੋਵਿਡ ਮਹਾਮਾਰੀ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ‘ਚ ਗਣਤੰਤਰ ਦਿਵਸ ਨੂੰ ਢੁੱਕਵੇ ਡੰਗ ਨਾਲ ਮਣਾਉਣ ਦਾ ਫੈਸਲਾ ਕੀਤਾ ਹੈ।
ਸਰਕਾਰ ਨੇ 26 ਜਨਵਰੀ ‘ਤੇ ਕੋਵਿਡ 19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦਰਸ਼ਕਾਂ ਦੀ ਗਿਣਤੀ ਵੱਧ ਤੋਂ ਵੱਧ 100 ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਇਨ੍ਹਾਂ ਹਦਾਇਤਾਂ ਅਨੁਸ਼ਾਰ ਸਮਾਗਮਾਂ ਅਤੇ ਝਾਂਕੀਆਂ ‘ਚ ਵਿਦਿਆਰਥੀ ਸ਼ਾਮਲ ਨਹੀਂ ਹੋਣਗੇ।