ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮੁੜ ਤੋਂ ਵੱਧ ਗਈਆਂ ਹਨ। ਪਿਛਲੇ ਇਕ ਹਫਤੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਦਿਖਾਈ ਦੇ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ‘ਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਨੂੰ ਵੀ ਪਾਰ ਕਰ ਗਈਆਂ ਹਨ। ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ ‘ਚ 27 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਦਾ ਵਾਧਾ ਹੋਇਆ। ਇਹਨਾਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਦਿੱਲੀ ਵਿੱਚ ਪੈਟਰੋਲ ਦੀ ਕੀਮਤ 91.80 ਰੁਪਏ ਹੋ ਗਈ ਹੈ, ਜਦਕਿ ਡੀਜ਼ਲ 82.36 ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 98.12 ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 89.48 ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 93.62 ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 87.25 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 91.92 ਤੱਕ ਪਹੁੰਚ ਗਈ ਹੈ, ਜਦਕਿ ਡੀਜ਼ਲ 85.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਸਭ ਤੋਂ ਵੱਧ ਫਿਕਰ ਦੀ ਗੱਲ ਇਹ ਹੈ ਕਿ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਸਣੇ ਕਈ ਥਾਵਾਂ ‘ਤੇ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਨੂੰ ਵੀ ਪਾਰ ਕਰ ਗਈਆਂ ਹਨ। ਉਥੇ ਹੀ ਖਬਰ ਇਹ ਵੀ ਆ ਰਹੀ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ, ਬ੍ਰੈਂਟ ਕਰੂਡ 75 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦਾ ਹੈ। ਜਿਸਦਾ ਅਰਥ ਹੈ ਕਿ ਪੈਟਰੋਲ 3 ਤੋਂ 4 ਰੁਪਏ ਤੱਕ ਮਹਿੰਗਾ ਹੋ ਸਕਦਾ ਹੈ।