ਦੇਸ਼ ਦੇ ਵਿੱਚ ਪੈਟਰੋਲ ਡੀਜ਼ਲ ਦੀਆ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਪੈਟਰੋਲ ਦੇ ਰੇਟ ਹੁਣ 100 ਤੋਂ ਪਾਰ ਪਹੁੰਚ ਚੁੱਕੇ ਹਨ |ਅੱਜ ਪੈਟਰੋਲ 28 ਪੈਸੇ ਮਹਿੰਗਾ ਹੋ ਗਿਆ ਹੈ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਅੱਜ ਇੱਕ ਲੀਟਰ ਪੈਟਰੋਲ ਦੀ ਕੀਮਤ 101 ਰੁਪਏ ਨੂੰ ਪਾਰ ਕਰ ਗਈ ਹੈ। ਹਾਲਾਂਕਿ ਅੱਜ ਡੀਜ਼ਲ 16 ਪੈਸੇ ਸਸਤਾ ਹੋ ਗਿਆ ਹੈ। ਹੁਣ ਦਿੱਲੀ ਵਿਚ ਇਕ ਲੀਟਰ ਪੈਟਰੋਲ 101, 23 ਪੈਸੇ ਅਤੇ ਡੀਜ਼ਲ ਦਾ ਇਕ ਲੀਟਰ 89 ਰੁਪਏ 76 ਪੈਸੇ ਵਿਚ ਉਪਲਬਧ ਹੈ। ਸ਼ਨੀਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 35 ਪੈਸੇ ਦਾ ਵਾਧਾ ਕੀਤਾ ਗਿਆ।
ਦੇਸ਼ ਦੇ ਸਾਰੇ ਮਹਾਂਨਗਰਾਂ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ। ਜਿਨ੍ਹਾਂ 15 ਰਾਜਾਂ ਨੇ ਪੈਟਰੋਲ 100 ਦੇ ਅੰਕੜੇ ਨੂੰ ਪਾਰ ਕਰ ਲਿਆ ਹੈ, ਉਨ੍ਹਾਂ ਵਿਚ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਕੇਰਲ, ਬਿਹਾਰ, ਪੰਜਾਬ, ਲੱਦਾਖ, ਸਿੱਕਮ ਅਤੇ ਦਿੱਲੀ ਸ਼ਾਮਲ ਹਨ। ਅਧਿਕਾਰੀਆਂ ਨੇ ਕਿਹਾ ਕਿ ਜੇ ਕੌਮਾਂਤਰੀ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਬਾਲਣ ਦੀ ਕੀਮਤ ਹੋਰ ਵੀ ਵੱਧ ਸਕਦੀ ਹੈ।