ਆਪਣੇ ਪੋਤੇ ਪੋਤੀਆਂ ਦੇ ਪਾਲਣ ਪੋਸ਼ਣ ਅਤੇ ਪੜ੍ਹਾਈ ਲਈ ਸਬਜ਼ੀ ਵੇਚਣ ਵਾਲੇ 100 ਸਾਲਾ ਬਜ਼ੁਰਗ ਹਰਬੰਸ ਸਿੰਘ ਦੀ ਮਦਦ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਬੰਸ ਸਿੰਘ ਲਈ 5 ਲੱਖ ਦੀ ਵਿੱਤੀ ਸਹਾਇਤਾ ਅਤੇ ਉਹਨਾਂ ਦੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸੁਵਿਧਾ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, ‘ਮੋਗਾ ਦੇ 100 ਸਾਲਾਂ ਹਰਬੰਸ ਸਿੰਘ ਆਪਣੇ ਅਤੇ ਆਪਣੇ ਪੋਤੇ-ਪੋਤੀਆਂ ਦੇ ਗੁਜ਼ਾਰੇ ਲਈ ਰੋਜ਼ੀ-ਰੋਟੀ ਕਮਾ ਰਹੇ ਹਨ। ਇਸ ਲਈ ਅਸੀਂ ਹਰਬੰਸ ਸਿੰਘ ਜੀ ਨੂੰ ਤੁਰੰਤ ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੀ ਰਾਸ਼ੀ ਅਤੇ ਉਹਨਾਂ ਦੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸੁਵਿਧਾ ਦਿੱਤੀ ਹੈ। ਮੈਨੂੰ ਇਹ ਵੀ ਖੁਸ਼ੀ ਹੈ ਕਿ ਹਰਬੰਸ ਸਿੰਘ ਜੀ ਦੀ ਮਦਦ ਲਈ ਸਥਾਨਕ ਐਨਜੀਓ ਵੀ ਅੱਗੇ ਆਈਆਂ ਹਨ’।
Hats off to the grit of centenarian Harbans Singh of Moga, who has been earning a livelihood for himself and his orphaned grandchildren by selling vegetables. Have sanctioned Rs. 5 lakh as immediate financial assistance for him and for the education of his grandchildren. pic.twitter.com/fOcCTMoqjD
— Capt.Amarinder Singh (@capt_amarinder) July 17, 2021
ਪੰਜਾਬ ਸਰਕਾਰ ਤੋਂ ਪਹਿਲਾਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵੀ 100 ਸਾਲਾ ਬਜ਼ੁਰਗ ਦੀ ਮਦਦ ਲਈ ਅੱਗੇ ਆਈ ਹੈ। ਖਾਲਸਾ ਏਡ ਦੀ ਟੀਮ ਨੇ ਬਜ਼ੁਰਗ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਗਤ ਦੇ ਸਹਿਯੋਗ ਨਾਲ ਖਾਲਸਾ ਏਡ ਵੱਲੋਂ ਹਰਬੰਸ ਸਿੰਘ ਨੂੰ ਉਮਰ ਭਰ ਲਈ ਮਹੀਨਾਵਾਰ ਭਲਾਈ ਪੈਨਸ਼ਨ ਸ਼ੁਰੂ ਕੀਤੀ ਗਈ।
Sardar Harbans Singh ji is redefining dignity & resilience. He is 100+ and looks after his two grandchildren by himself. He lost his son long ago & the mother of the children also left thereafter.Bapuji lives in Moga and sells vegetables to make a living with his grandchildren. pic.twitter.com/SNnCS7VxTO
— Khalsa Aid India (@khalsaaid_india) July 16, 2021
ਦੱਸ ਦਈਏ ਕਿ ਹਰਬੰਸ ਸਿੰਘ ਦੀ ਉਮਰ 100 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਖੁਦ ਆਪਣੇ ਦੋ ਪੋਤੇ-ਪੋਤੀਆਂ ਦੀ ਦੇਖਭਾਲ ਕਰਦੇ ਹਨ। ਕਈ ਸਾਲ ਪਹਿਲਾਂ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਉਹਨਾਂ ਦੀ ਨੂੰਹ ਵੀ ਦੁਨੀਆਂ ਤੋਂ ਚਲੀ ਗਈ। ਮੋਗਾ ਦੇ ਰਹਿਣ ਵਾਲੇ ਹਰਬੰਸ ਸਿੰਘ ਆਪਣੇ ਪੋਤੇ-ਪੋਤੀਆਂ ਦਾ ਗੁਜ਼ਾਰਾ ਤੋਰਨ ਲਈ ਸਬਜ਼ੀਆਂ ਵੇਚਦੇ ਹਨ। ਹਾਲ ਹੀ ਵਿਚ ਉਹਨਾਂ ਦੀ ਵੀਡੀਓ ਕਾਫੀ ਵਾਇਰਲ ਹੋਈ, ਜਿਸ ਤੋਂ ਬਾਅਦ ਸਮਾਜਸੇਵੀ ਸੰਸਥਾਵਾਂ ਨੇ ਉਹਨਾਂ ਦੀ ਮਦਦ ਕੀਤੀ ਹੈ।