ਪਟਿਆਲਾ ਵਿੱਚ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਜਿੱਥੇ ਪੁਲਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਉਥੇ ਹੀ ਆਬਕਾਰੀ ਵਿਭਾਗ ਨੇ ਚੋਣਾਂ ਤੋਂ ਪਹਿਲਾਂ ਪਟਿਆਲਾ ਦੇ ਲਾਹੌਰੀ ਗੇਟ ਵਿਖੇ ਨਜਾਇਜ਼ ਸ਼ਰਾਬ ਦੇ ਠੇਕੇ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਸ ਨੇ ਇੱਕ ਹਜ਼ਾਰ ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ, ਜੋ ਕਿ ਵੱਖ-ਵੱਖ ਮਾਰਕਾ ਦੀਆਂ ਸ਼ਰਾਬ ਦੀਆਂ ਬੋਤਲਾਂ ਹਨ।
ਫਿਲਹਾਲ ਆਬਕਾਰੀ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਗ੍ਹਾ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸ਼ਰਾਬ ਦੀਆਂ ਪੇਟੀਆਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਮਾਲਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਸ਼ਰਾਬ ਦਾ ਜ਼ਿੰਮੇਦਾਰ ਕੌਣ ਹੈ ਅਤੇ ਸ਼ਰਾਬ ਦੀ ਗਿਣਤੀ ਵਿਚ ਹੋਰ ਵਾਧਾ ਹੋ ਸਕਦਾ ਹੈ |