ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਅੱਠਵਾਂ ਦਿਨ ਹੈ। ਇਸ ਦੌਰਾਨ ਆਪਰੇਸ਼ਨ ਗੰਗਾ ਤਹਿਤ ਹੁਣ ਤੱਕ ਕਰੀਬ ਇੱਕ ਹਜ਼ਾਰ ਵਿਦਿਆਰਥੀ ਪੰਜ ਜਹਾਜ਼ਾਂ ਰਾਹੀਂ ਭਾਰਤ ਵਾਪਸ ਆ ਚੁੱਕੇ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਹੈ ਕਿ ਅਗਲੇ 48 ਘੰਟਿਆਂ ਦੇ ਅੰਦਰ 4,000 ਤੋਂ ਵੱਧ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਯੋਜਨਾ ਹੈ। ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕ ਵਿਸ਼ੇਸ਼ ਉਡਾਣ ਰਾਹੀਂ ਪੋਲੈਂਡ ਤੋਂ ਦਿੱਲੀ ਪੁੱਜੇ, ਜਿਸ ਦੌਰਾਨ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਕਿਹਾ, “ਆਪ੍ਰੇਸ਼ਨ ਗੰਗਾ ਦੇ ਤਹਿਤ, ਬੁਖਾਰੇਸਟ ਤੋਂ 8 ਉਡਾਣਾਂ, ਸੁਸੇਵਾ ਤੋਂ 2 ਉਡਾਣਾਂ, ਕੋਸੀਸ ਤੋਂ 1 ਉਡਾਣ, ਬੁਡਾਪੇਸਟ ਤੋਂ 5 ਉਡਾਣਾਂ ਅਤੇ ਰੱਜੋ ਤੋਂ 3 ਉਡਾਣਾਂ ਰਾਹੀਂ 3 ਹਜ਼ਾਰ 726 ਭਾਰਤੀਆਂ ਨੂੰ ਅੱਜ ਭਾਰਤ ਵਾਪਸ ਲਿਆਂਦਾ ਗਿਆ।
ਇਸ ਦੇ ਨਾਲ ਹੀ, ਭਾਰਤੀ ਹਵਾਈ ਸੈਨਾ ਦੇ ਬੁਲਾਰੇ ਨੇ ਕਿਹਾ ਹੈ ਕਿ ਭਾਰਤੀ ਹਵਾਈ ਸੈਨਾ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੇ ਆਸ-ਪਾਸ ਵੱਖ-ਵੱਖ ਥਾਵਾਂ ‘ਤੇ ਤਿੰਨ ਹੋਰ ਉਡਾਣਾਂ ਚਲਾ ਰਹੀ ਹੈ।