ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ‘ਚ ਵੱਡਾ ਘਮਾਸਾਣ ਮੱਚਿਆ ਹੋਇਆ ਹੈ।ਇਸ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ।ਦੱਸ ਦੇਈਏ ਕਿ ਇਹ ਮੀਟਿੰਗ ਸਵੇਰੇ 10:30 ਵਜੇ ਸ਼ੁਰੂ ਹੋਵੇਗੀ।ਇਸ ਮੀਟਿੰਗ ‘ਚ ਦੌਰਾਨ ਨਵਜੋਤ ਸਿੱਧੂ ਨੂੰ ਮਨਾਉਣ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।