ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ। ਹੁਣ ਇਥੇ ਟ੍ਰੇਨਾਂ ਵੀ ਨਹੀਂ ਰੁਕਣਗੀਆਂ | ਪੰਜਾਬ ਅਤੇ ਹਿਮਾਚਲ ‘ਚ ਰੇਲਵੇ ਸਟੇਸ਼ਨ ਬੰਦ ਕਰਨ ਦਾ ਕਾਰਨ ਇਹ ਹੈ ਵੀ ਰੇਲਵੇ ਤੋਂ ਆਮਦਨੀ ਬਹੁਤ ਘੱਟ ਹੁੰਦੀ ਸੀ ਘੱਟ ਆਮਦਨੀ ਕਰਕੇ ਰੇਲਵੇ ਸਟੇਸ਼ਨ ਬੰਦ ਕਰ ਦਿਤੇ ਗਏ ਹਨ |
ਪੰਜਾਬ ਵਿਚ ,ਤਰਨਤਾਰਨ ,ਅੰਮ੍ਰਿਤਸਰ ,ਫਿਰੋਜ਼ਪੁਰ ,ਲੁਧਿਆਣਾ ਅਤੇ ਪਠਾਨਕੋਟ ਇਹਨਾਂ ਵਿਚ ਰੇਲਵੇ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ ਆਮਦਨੀ ਨਾ ਹੋਣ ਕਰਕੇ ਬੰਦ ਕੀਤੇ ਗਏ ਹਨ | ਆਉਣ ਜਾਣ ਵਾਲੇ ਮੁਸਾਫਿਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ |
ਇਹਨਾਂ ਵਿਚ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦਾ ਇਕ-ਇਕ ਧਾਰਮਿਕ ਸਟੇਸ਼ਨ ਵੀ ਸ਼ਾਮਲ ਹੈ | 63 ਸਾਲ ਪੁਰਾਣੇ ਰੇਲਵੇ ਸਟੇਸ਼ਨ ਵੀ ਬੰਦ ਕਰ ਦਿੱਤੇ ਗਏ ਹਨ |
ਰੇਲਵੇ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪੰਜਾਬ ਵਿੱਚ ਪੈਂਦੇ ਰੇਲਵੇ ਸਟੇਸ਼ਨ ਵਹੀਂਪੋਈ, ਦੁਖਣ ਵਾਰਨ, ਭਲੋਜਲਾ, ਘੰਡਰਾਂ, ਜੰਡੋਕ, ਚੌਂਤਰਾ ਭਟੇਡ (ਹਿਮਾਚਲ ਪ੍ਰਦੇਸ਼), ਕੋਟਲਾ ਗੁਜਰਾਂ, ਸੰਗਰਾਣਾ ਸਾਹਿਬ (ਗੁਰਦੁਆਰਾ), ਭਨੋਹਡ ਪੰਜਾਬ, ਵਾਰਪਾਲ (ਜੀਆਰਵੀ), ਮਾਲਮੋਹਰੀ, ਬੈਜਨਾਥ ਮੰਦਰ (ਹਿਮਾਚਲ ਪ੍ਰਦੇਸ਼) ਤੇ ਮੰਧਾਲੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਉਕਤ ਸਟੇਸ਼ਨਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੇਲਵੇ ਦੇ ਇਸ ਫੈਸਲੇ ਤੋਂ ਕਾਫੀ ਨਾਰਾਜ਼ ਹਨ। ਇਹ ਸਟੇਸ਼ਨ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਠਾਨਕੋਟ ਰੇਲ ਸੈਕਸ਼ਨਾਂ ‘ਤੇ ਬਣੇ ਹਨ।