ਸੋਮਵਾਰ, ਮਈ 25, 2026 10:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਸਵੇਰੇ 11 ਵਜੇ ਮੁਕਤਸਰ ਦੇ ਪਿੰਡ ਮਿੱਡੂਖੇੜਾ ਵਿਖੇ ਹੋਵੇਗਾ ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ

by propunjabtv
ਅਗਸਤ 8, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ –  ਬੀਤੇ ਦਿਨ ਅਕਾਲੀ ਦਲ ਦੇ ਆਗੂ ਅਤੇ ਸੋਈ ਦੇ ਸਾਬਕਾ ਵਿਦਿਆਰਥੀ ਨੇਤਾ ਵਿੱਕੀ ਮਿੱਡੂਖੇੜਾ ਦਾ ਸੈਕਟਰ-71 ਕੋਲ ਚਿੱਟੇ ਦਿਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਨੂੰ 4 ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ | ਜੋ ਆਪਣੇ ਨਾਲ ਆਈਆਂ 20 ਕਾਰ ‘ਚ ਮੌਕੇ ਤੋਂ ਫਰਾਰ ਹੋ ਗਏ | ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਹੂ-ਲੁਹਾਨ ਹਾਲਤ ਵਿਚ ਵਿੱਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੇਰ ਸ਼ਾਮ ਤਕ ਵਿੱਕੀ ਮਿੱਡੂਖੇੜਾ ਦੇ ਸੈਕਟਰ-71 ਸਥਿਤ ਮਕਾਨ ਨੰਬਰ-1101 ਵਿਚ ਕਈ ਵੱਡੇ ਅਕਾਲੀ ਆਗੂਆਂ ਦਾ ਆਉਣਾ-ਜਾਣਾ ਲੱਗਿਆ ਰਿਹਾ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਨੇਤਾ ਪੁੱਜੇ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਉਣ ਦੀ ਵੀ ਗੱਲ ਕਹੀ ਜਾ ਰਹੀ ਸੀ ਪਰ ਬਾਅਦ ਵਿਚ ਪਤਾ ਲੱਗਿਆ ਕਿ ਉਹ ਦਿੱਲੀ ਵਿਚ ਹਨ। ਉੱਥੇ ਹੀ ‘ਸੋਈ’ ਦੇ ਸਮਰਥਕ ਵੀ ਉਸ ਦੇ ਘਰ ਦੇ ਬਾਹਰ ਮੌਜੂਦ ਰਹੇ। ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਐਤਵਾਰ ਸਵੇਰੇ 11 ਵਜੇ ਮੁਕਤਸਰ ਦੇ ਪਿੰਡ ਮਿੱਡੂਖੇੜਾ ਵਿਖੇ ਹੋਵੇਗਾ।

ਬੰਬੀਹਾ ਗਰੁੱਪ ਨੇ ਲਈ ਵਿੱਕੀ ਮਿੱਡੂਖੇੜਾ ਦੀ ਹੱਤਿਆ ਦੀ ਜ਼ਿੰਮੇਵਾਰੀ

ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੀ ਹੱਤਿਆ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਫੇਸਬੁੱਕ ਪੋਸਟ ਕਰ ਕੇ ਲਈ ਹੈ। ਫੇਸਬੁੱਕ ’ਤੇ ਪੋਸਟ ਗੈਂਗਸਟਰ ਆਫ਼ ਪੰਜਾਬ ਦੇ ਨਾਂ ਦੀ ਆਈ. ਡੀ. ਤੋਂ ਕੀਤੀ ਗਈ ਹੈ, ਜਿਸ ’ਤੇ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੀ ਫੋਟੋ ਲੱਗੀ ਹੈ। ਫੇਸਬੁੱਕ ਪੋਸਟ ਵਿਚ ਲਿਖਿਆ ਹੈ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ। ਅੱਜ ਜੋ ਕੁਝ ਸਮਾਂ ਪਹਿਲਾਂ ਵਿੱਕੀ ਮਿੱਡੂਖੇੜਾ ਬੱਕਰੇ ਦਾ ਕਤਲ ਹੋਇਆ, ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਪਹਿਲਾਂ ਲੱਕੀ ਵੀਰ ਨੇ ਬਹੁਤ ਸਮਝਾਇਆ ਅਤੇ ਇਹ ਕਤਲ ਇਸ ਲਈ ਕੀਤਾ ਗਿਆ ਕਿਉਂਕਿ ਵਿੱਕੀ ਸਾਡੇ ਐਂਟੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਗੁਰਲਾਲ ਭਲਵਾਨ ਅਤੇ ਰਾਣਾ ਸਿੱਧੂ ਨੂੰ ਮਰਵਾਇਆ ਸੀ। ਰਾਣਾ ਕੰਦੋਵਾਲੀਆ ਦੇ ਕਾਤਲਾਂ ਨੂੰ ਇਸ ਨੇ ਹਥਿਆਰ ਸਪਲਾਈ ਕੀਤੇ ਸਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦਾ ਸੀ। ਇਸੇ ਤਰ੍ਹਾਂ ਇਨ੍ਹਾਂ ਦੇ ਗਰੁੱਪ ਵੱਲੋਂ ਜੋ ਕਤਲ ਹੁੰਦੇ ਸੀ, ਉਹ ਬਬੀਹਾ ਗਰੁੱਪ ਦੇ ਨਾਲ ਜੋੜ ਦਿੰਦੇ ਸੀ। ਇਸ ਕਰ ਕੇ ਸਾਨੂੰ ਇਸ ਨੂੰ ਮਾਰਨਾ ਪਿਆ। ਜੇ ਤੁਸੀਂ ਨਾਜਾਇਜ਼ ਮਾਰਨ ਲੱਗੇ ਤਾਂ ਰੋਜ਼ ਉਨ੍ਹਾਂ ਦੇ ਪੋਸਟਰ ਲੱਗਣ, ਜਿਨ੍ਹਾਂ ਨੂੰ ਅਸੀਂ ਮਾਰ ਸਕਦੇ ਹਾਂ ਪਰ ਅਸੀਂ ਕਿਸੇ ਵੀ ਨਿਰਦੋਸ਼ ਬੰਦੇ ਨੂੰ ਨਹੀਂ ਕੁਝ ਕਹਿਣਾ। ਕੋਈ ਇਨ੍ਹਾਂ ਜਾ ਕਿਸੇ ਦਾ ਵੀ ਦੋਸਤ ਹੋ ਸਕਦਾ, ਉਸ ਨੂੰ ਨਹੀਂ ਮਾਰਨਾ ਪਰ ਜੋ ਸਾਡੇ ਖਿਲਾਫ਼ ਇਨ੍ਹਾਂ ਦਾ ਸਾਥ ਦੇਵੇਗਾ, ਉਸ ਦਾ ਇਹੀ ਹਾਲ ਹੋਵੇਗਾ’।

ਉੱਥੇ ਹੀ ਦਵਿੰਦਰ ਬਬੀਹਾ ਗਰੁੱਪ ਵੱਲੋਂ ਇਕ ਹੋਰ ਪੋਸਟ ਵਿਚ ਕਿਹਾ ਗਿਆ ਕਿ ਵਿੱਕੀ ਲਾਰੈਂਸ ਬਿਸ਼ਨੋਈ ਗਰੁੱਪ ਨੂੰ ਕਲਾਕਾਰਾਂ ਅਤੇ ਕਾਰੋਬਾਰੀਆਂ ਦੇ ਨੰਬਰ ਦੇ ਕੇ ਉਨ੍ਹਾਂ ਤੋਂ ਰੁਪਏ ਵਸੂਲਦਾ ਸੀ ਅਤੇ ਨਾਂ ਸਾਡੇ ਗਰੁੱਪ ਦਾ ਲਾਉਂਦਾ ਸੀ। ਇਸ ਨੂੰ ਬਹੁਤ ਵਾਰ ਸਮਝਾਇਆ ਸੀ ਪਰ ਵਿੱਕੀ ਮੰਨ ਨਹੀਂ ਰਿਹਾ ਸੀ, ਜਿਸ ਕਾਰਨ ਉਸ ਦੀ ਹੱਤਿਆ ਕੀਤੀ ਗਈ ਹੈ।

Tags: funeralMuktsarmurder Vicky MidukheraVicky Midukheravillage Midukhera
Share216Tweet135Share54

Related Posts

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026
Load More

Recent News

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.