ਇਤਿਹਾਸਕ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਤਹਿਸੀਲ ਅਤੇ ਜ਼ਿਲ੍ਹਾ ਪੱਧਰ ‘ਤੇ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।ਐਸਕੇਐਮ ਦੇ ਇੱਕ ਅਧਿਕਾਰਕ ਬਿਆਨ ‘ਚ ਕਿਹਾ ਕਿ ਇਹ ਲਖੀਮਪੁਰ ਖੀਰੀ ਘਟਨਾ ਦੇ ਸਿਲਸਿਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਬਰਖਾਸਤਗੀ ਦੀ ਮੰਗ ‘ਤੇ ਜ਼ੋਰ ਦੇਣ ਲਈ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ, ”ਇਹ ਵਿਰੋਧ ਭਾਰਤ ਦੇ ਰਾਸ਼ਟਰਪਤੀ ਨੂੰ ਸੰਬੋਧਿਤ ਇਕ ਮੈਮੋਰੰਡਮ ਦੇ ਨਾਲ ਸਮਾਪਤ ਹੋਵੇਗਾ।ਜਿਸ ਨੂੰ ਜ਼ਿਲ੍ਹਾ ਕਲੈਕਟਰਾਂ/ਮੈਜਿਸਟ੍ਰੇਟਾਂ ਦੇ ਮਾਧਿਅਮ ਨਾਲ ਪ੍ਰਸਤੁਤ ਕੀਤਾ ਜਾਵੇਗਾ।ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ 3 ਅਕਤੂਬਰ ਨੂੰ ਹੋਈ ਹਿੰਸਾ ‘ਚ ਚਾਰ ਕਿਸਾਨਾਂ ਸਮੇਤ ਕੁਲ 8 ਲੋਕਾਂ ਦੀ ਮੌਤ ਹੋ ਗਈ ਸੀ।ਘਟਨਾ ਦੇ ਸਿਲਸਿਲੇ ‘ਚ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਅਤੇ ਉਨਾਂ੍ਹ ਦੇ ਬੇਟੇ ਨੂੰ ਜਿੰਮੇਵਾਰ ਠਹਿਰਾਇਆ।ਤੁਹਾਨੂੰ ਦੱਸ ਦੇਈਏ ਕਿ ਉਤਰ-ਮੱਧ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਮੰਤਰੀ ਦੇ ਕਾਫਿਲੇ ਨੇ ਕਿਸਾਨਾਂ ‘ਤੇ ਗੱਡੀ ਚੜਾ ਦਿੱਤੀ ਸੀ।