ਚੰਡੀਗੜ੍ਹ- ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜ਼ਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਉਪਰ 6 ਨਵੰਬਰ 2022 ਤੱਕ 102012 ਵਿਦਿਆਰਥੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਨੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਕਾਰਜ਼ਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿੱਚ ਕੋਈ ਵੀ ਢਿੱਲ ਨਾ ਆਉਣ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h