Bhagwant Mann: ਪੰਜਾਬ (Punjab paddy) ‘ਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਅਨਾਜ ਮੰਡੀਆਂ (Punjab grain markets) ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ 88 ਲੱਖ ਮੈਟ੍ਰਿਕ ਟਨ ਝੋਨਾ ਮੰਡੀਆਂ ਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਚੋਂ ਕਿਸਾਨਾਂ ਦੀ ਇੱਕ ਵੀ ਸ਼ਿਕਾਇਤ ਨਹੀਂ ਆਈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ‘ਤੇ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।
ਇਹ ਵੀ ਪੜ੍ਹੋ: Punjabi Singer Ap Dhillon: ਪੰਜਾਬੀ ਗਾਇਕ AP Dhillon ਹਸਪਤਾਲ ‘ਚ ਭਰਤੀ, ਪੋਸਟਪੋਨ ਕੀਤੇ US Tour ਦੇ ਕਾਨਸਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h