ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਰਾਹੀਂ ਕਰੋੜਾਂ ਰੁਪਏ ਕਮਾਏ ਹਨ।
ਬਠਿੰਡਾ ਜ਼ਿਲ੍ਹੇ ਵਿੱਚ ਭੁੱਚੋ ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮਗਰੋਂ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ, ‘‘ਹੁਣ ਮੁੱਖ ਮੰਤਰੀ ਦੇ ਭਤੀਜੇ ਦੀ ਰਿਹਾਇਸ਼ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਛਾਪੇਮਾਰੀ ਕੀਤੀ ਗਈ ਹੈ ਅਤੇ ਉਸ ਤੋਂ ਕਰੋੜਾਂ ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। 11 ਕਰੋੜ ਰੁਪਏ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬੇ ਵਿੱਚ ਰੇਤ ਮਾਫੀਆ ਸ੍ਰੀ ਚੰਨੀ ਦੁਆਰਾ ਚਲਾਇਆ ਜਾ ਰਿਹਾ ਹੈ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਖੁੱਦ ਨੂੰ ‘ਗਰੀਬ’ ਦੱਸਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਨੂੰ ਦੱਸਣ ਕਿ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਦੀ ਬੇਨਾਮੀ ਰਕਮ ਕਿਵੇਂ ਮਿਲੀ।
ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਉਪਰੰਤ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ਤੋਂ ਵੱਡੀ ਮਾਤਰਾ ਵਿੱਚ ਨਕਦੀ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿੱਚ ਤਬਦੀਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਅਤੇ ਇਸਦੀ ਇੱਕ ਸੀਨੀਅਰ ਜੱਜ ਦੁਆਰਾ ਪੂਰੀ ਤਰ੍ਹਾਂ ਨਾਲ ਜਾਂਚ ਹੋਣੀ ਚਾਹੀਦੀ ਹੈ। ਬਠਿੰਡਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਿਛਲੇ 5 ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਇਸਦੇ ਨਾਲ ਹੀ ਸਮਾਜ ਦੇ ਗਰੀਬ ਅਤੇ ਅਨੁਸੂਚਿਤ ਜਾਤੀ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।