ਰੂਸ ਯੂਕਰੇਨ ਯੁੱਧ ਕਾਰਨ ਗਲੋਬਲ ਮਾਰਕੀਟ ‘ਚ ਕੱਚੇ ਤੇਲ ਦੇ ਭਾਅ ਵੀਰਵਾਰ ਨੂੰ 115 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਏ।ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਭਾਰਤ ‘ਚ ਪੈਟਰੋਲ-ਡੀਜ਼ਲ ਦੀ ਕੀਮਤ ਵਧਣਾ ਤੈਅ ਹੈ।ਪਿਛਲੇ 120 ਦਿਨਾਂ ਤੋਂ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ।ਜਦੋਂ ਕਿ ਕੱਚੇ ਤੇਲ ਦੀ ਕੀਮਤ ਕਰੀਬ 70 ਫੀਸਦੀ ਵਧ ਚੁੱਕੀ ਹੈ।
ਭਾਰਤ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਚੋਣਾਂ ਮੋਹਲਤ ਦਾ ਟ੍ਰੇਂਡ ਦੱਸਿਆ ਹੈ ਕਿ ਮੋਦੀ ਸਰਕਾਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਚਦੀ ਰਹੀ ਹੈ।ਹਾਲਾਂਕਿ ਚੋਣਾਂ ਖਤਮ ਹੁੰਦੇ ਹੀ ਉਹ ਕੀਮਤਾਂ ਨੂੰ ਵਧਾਉਣ ‘ਚ ਦੇਰ ਨਹੀਂ ਕਰਦੀ।
ਇਸ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 20-25 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ। ਰੇਟਿੰਗ ਏਜੰਸੀ ਇਕਰਾ ਦੇ ਵਾਈਸ ਪ੍ਰੈਜ਼ੀਡੈਂਟ ਅਤੇ ਕੋ-ਗਰੁੱਪ ਹੈੱਡ ਪ੍ਰਸ਼ਾਂਤ ਵਸ਼ਿਸ਼ਟ ਮੁਤਾਬਕ ਕੱਚਾ ਤੇਲ 1 ਡਾਲਰ ਪ੍ਰਤੀ ਬੈਰਲ ਮਹਿੰਗਾ ਹੋਣ ‘ਤੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਔਸਤਨ 55-60 ਪੈਸੇ ਪ੍ਰਤੀ ਲੀਟਰ ਵਧ ਜਾਂਦੀਆਂ ਹਨ।